Chandigarh News : ਸੋਨਾ ਸਮੱਗਲਰ ਵਿਦੇਸ਼ਾਂ ‘ਚੋਂ ਭਾਰਤ ਸੋਨਾ ਲੈ ਕੇ ਆਉਣ ਲਈ ਹਰ ਹੱਥਕੰਡਾ ਵਰਤਦੇ ਹਨ ਪਰ ਕਸਟਮ ਵਿਭਾਗ ਦੀ ਟੀਮ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੰਦੀ। ਹੁਣ ਤੱਕ ਅਜਿਹੇ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਵਾਰ ਅਜਿਹਾ ਮਾਮਲਾ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ।

 

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ 'ਤੇ ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਭਾਰਤ ਲਿਆਂਦਾ ਤਕਰੀਬਨ 187 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਸੋਨੇ ਦੀ ਕੀਮਤ 10 ਲੱਖ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਵੱਲੋਂ ਬਰਾਮਦ ਸੋਨਾ ਜ਼ਬਤ ਕਰ ਲਿਆ ਗਿਆ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 


 

ਦਰਅਸਲ 'ਚ ਇੰਡੀਗੋ ਦੀ ਫਲਾਈਟ ਦੁਬਈ ਤੋਂ ਚੰਡੀਗੜ੍ਹ ਲਈ 14:50 'ਤੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਪਹੁੰਚੀ ਸੀ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਰੋਕਿਆ। ਜਦੋਂ ਉਕਤ ਵਿਅਕਤੀ ਦੀ ਬਾਰੀਕੀ ਨਾਲ ਤਲਾਸ਼ੀ ਲੈਣ 'ਤੇ ਟੇਪ ਰਾਹੀਂ ਸਾਮਾਨ ਦੀ ਟਰਾਲੀ 'ਤੇ ਚਿਪਕਾਏ ਸੋਨੇ ਦੇ ਟੁਕੜੇ ਬਰਾਮਦ ਹੋਏ ਹਨ। 

 


 

 ਇਸ ਤੋਂ ਪਹਿਲਾਂ ਵੀ ਵਿਦੇਸ਼ ‘ਚੋ ਸੋਨਾ ਲਿਆਉਣ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਕਸਟਮ ਵਿਭਾਗ ਦੀ ਟੀਮ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੰਦੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।