Chandigarh News: ਚੰਡੀਗੜ੍ਹ ਵਿੱਚ ਸਰਕਾਰੀ ਅਧਿਆਪਕ ਦੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਸਿੱਖਿਆ ਵਿਭਾਗ ਵੱਲੋਂ ਜਲਦੀ ਹੀ 570 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜ ਅਪਰੈਲ ਨੂੰ 125 ਜੇਬੀਟੀ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।


ਡਾਇਰੈਕਟਰ ਨੇ ਦੱਸਿਆ ਕਿ ਕੇਂਦਰ ਨੇ ਇਨ੍ਹਾਂ ਅਸਾਮੀਆਂ ਨੂੰ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 300 ਜੇਬੀਟੀ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ ਜਿਸ ਲਈ ਕੇਂਦਰੀ ਵੱਲੋਂ ਜਲਦੀ ਮਨਜ਼ੂਰੀ ਮਿਲ ਜਾਵੇਗੀ। ਇਸ ਤੋਂ ਇਲਾਵਾ 70 ਸਪੈਸ਼ਲ ਐਜੂਕੇਟਰ ਭਰਤੀ ਕਰਨ ਲਈ ਇਸ ਮਹੀਨੇ ਦੇ ਅੰਤ ਤਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਤੇ ਇਸ ਸਾਲ ਅਗਸਤ ਜਾਂ ਸਤੰਬਰ ਤਕ ਇਨ੍ਹਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।


ਯੂਟੀ ਦੇ ਸਿੱਖਿਆ ਵਿਭਾਗ ਵੱਲੋਂ 200 ਟੀਜੀਟੀ ਅਧਿਆਪਕਾਂ ਦੀ ਵੀ ਭਰਤੀ ਕੀਤੀ ਜਾਵੇਗੀ। ਇਸ ਲਈ ਵੀ ਇਸ ਮਹੀਨੇ ਇਸ਼ਤਿਹਾਰ ਜਾਰੀ ਹੋ ਜਾਵੇਗਾ। ਬਰਾੜ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਸਕੂਲਾਂ ਨੂੰ ਡਬਲ ਸ਼ਿਫਟ ਕੀਤਾ ਜਾ ਸਕਦਾ ਹੈ, ਉਨ੍ਹਾਂ ਬਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਹੋਰ ਅਧਿਕਾਰੀ ਰਾਹ ਤਲਾਸ਼ਣ।


ਹਾਸਲ ਜਾਣਕਾਰੀ ਮੁਤਾਬਕ ਇਸ ਵਾਰ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਵੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਕਈ ਸਕੂਲਾਂ ਨੂੰ ਡਬਲ ਸ਼ਿਫਟ ਕੀਤਾ ਜਾਵੇਗਾ। ਇਸ ਨੂੰ ਅਮਲੀ ਰੂਪ ਦੇਣ ਲਈ ਡਾਇਰੈਕਟਰ ਸਕੂਲ ਐਜੂਕੇਸ਼ਨ ਵੱਲੋਂ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।


ਇਸ ਵੇਲੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਸਿੱਖਿਆ ਵਿਭਾਗ ਨੂੰ ਦਾਖ਼ਲਿਆਂ ਤੇ ਅਧਿਆਪਕਾਂ ਦੀ ਘਾਟ ਬਾਰੇ ਰੋਜ਼ਾਨਾ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਦੇ ਮੱਦੇਨਜ਼ਰ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵੱਲੋਂ ਅੱਜ ਪੈਰੀਫੇਰੀ ਦੇ 40 ਸਕੂਲਾਂ ਦੇ ਮੁਖੀਆਂ, ਕਲੱਸਟਰ ਹੈਡਾਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।


ਇਹ ਵੀ ਪੜ੍ਹੋ: Viral Report Card: ਵਿਦਿਆਰਥੀ ਦੇ ਰਿਪੋਰਟ ਕਾਰਡ ਵਿੱਚ ਇਹ ਕੀ ਲਿਖਿਆ ਗੁਰੂ ਜੀ ਨੇ... ਪੜ੍ਹ ਕੇ ਹੈਰਾਨ ਰਹਿ ਗਏ ਪਰਿਵਾਰ ਵਾਲੇ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Gangster Deepak Boxer: ਗੈਂਗਸਟਰ ਦੀਪਕ ਬਾਕਸਰ ਨੂੰ ਲੈ ਕੇ ਭਾਰਤ ਪਹੁੰਚੀ ਦਿੱਲੀ ਪੁਲਿਸ, ਐਫਬੀਆਈ ਦੀ ਮਦਦ ਨਾਲ ਮੈਕਸੀਕੋ ਵਿੱਚ ਕੀਤਾ ਸੀ ਗ੍ਰਿਫ਼ਤਾਰ