Chandigarh News: ਚੰਡੀਗੜ੍ਹ ਵਾਲਿਆਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸਾਸ਼ਨ ਜਲਦ ਹੀ ਕਈ ਵਿਭਾਗਾਂ ਵਿੱਚ ਭਰਤੀ ਖੋਲ੍ਹ ਰਿਹਾ ਹੈ। ਇਸ ਬਾਰੇ ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਖਾਲੀ ਪਈਆਂ ਆਸਾਮੀਆਂ ਭਰਨ ਦੀ ਹਦਾਇਤ ਦਿੱਤੀ ਹੈ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਵੱਖ-ਵੱਖ ਵਿਭਾਗਾਂ ਵਿੱਚ ਆਸਾਮੀਆਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ।


ਸੂਤਰਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਜੂਨੀਅਰ ਟੈਕਨੀਸ਼ੀਅਨ (ਇਲੈਕਟ੍ਰੀਸ਼ਨ) ਦੀਆਂ 24 ਆਸਾਮੀਆਂ, ਜੂਨੀਅਰ (ਲਿਫਟ ਆਪ੍ਰੇਟਪਰ) ਦੀਆਂ ਸੱਤ ਅਸਾਮੀਆਂ ਤੇ ਜੀਪ ਡਰਾਈਵਰ ਦੀ ਇਕ ਇਸਾਮੀ ਕੱਢੀ ਗਈ ਸੀ, ਜਿਨ੍ਹਾਂ ਵਾਸਤੇ 956 ਨੌਜਵਾਨਾਂ ਨੇ ਅਪਲਾਈ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਟੈਕਨੀਸ਼ੀਅਨ (ਇਲੈਕਟ੍ਰੀਸ਼ਨ) ਦੀਆਂ 24 ਆਸਾਮੀਆਂ ਲਈ 727, ਜੂਨੀਅਰ (ਲਿਫਟ ਆਪ੍ਰੇਟਪਰ) ਦੀਆਂ ਸੱਤ ਅਸਾਮੀਆਂ ਲਈ 188 ਤੇ ਜੀਪ ਡਰਾਈਵਰ ਦੀ ਇਕ ਆਸਾਮੀ ਲਈ 41 ਜਣਿਆਂ ਨੇ ਅਪਲਾਈ ਕੀਤਾ ਹੈ। 


ਯੂਟੀ ਪ੍ਰਸ਼ਾਸਨ ਦੇ ਬੁਲਾਰੇ ਨੇ ਕਿਹਾ ਕਿ ਉਕਤ ਆਸਾਮੀਆਂ ਲਈ ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਦੋ ਮਹੀਨੇ ਦੇ ਅੰਦਰ-ਅੰਦਰ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਵਿਭਾਗਾਂ ’ਚ ਵੀ ਆਸਾਮੀਆਂ ਕੱਢੀਆਂ ਜਾਣਗੀਆਂ। 


ਦਰਅਸਲ ਚੰਡੀਗੜ੍ਹ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕਈ ਆਸਾਮੀਆਂ ਖਾਲੀ ਹਨ। ਇਸ ਕਰਕੇ ਕੰਮਕਾਜ ਉੱਪਰ ਵੀ ਪ੍ਰਭਾਵ ਪੈ ਰਿਹਾ ਹੈ। ਇਸ ਬਾਰੇ ਮੁਲਾਜ਼ਮ ਜਥੇਬੰਦੀਆਂ ਵੀ ਕਈ ਵਾਰ ਆਵਾਜ਼ ਉਠਾ ਚੁੱਕੀਆਂ ਹਨ। ਹੁਣ ਕੇਂਦਰ ਸਰਕਾਰ ਨੇ ਇਹ ਆਸਾਮੀਆਂ ਭਰਨ ਦੀ ਹਦਾਇਤ ਦਿੱਤੀ ਹੈ। ਇਸ ਮਗਰੋਂ ਯੂਟੀ ਪ੍ਰਸਾਸ਼ਨ ਐਕਸ਼ਨ ਵਿੱਚ ਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ