Chandigarh News: ਚੰਡੀਗੜ੍ਹ ਵਾਸੀਆਂ ਲਈ ਖੁਸ਼ਖਬਰੀ ਹੈ। ਸ਼ਹਿਰ ਦੇ ਸੈਕਟਰ-18 ਵਿੱਚ ਸਥਿਤ ਸਰਕਾਰੀ ਪ੍ਰੈੱਸ ਦੀ ਇਮਾਰਤ ਵਿੱਚ ਬਣ ਰਹੇ ਭਾਰਤੀ ਏਅਰ ਫੋਰਸ ਹੈਰੀਟੇਜ ਸੈਂਟਰ ਨੂੰ 8 ਮਈ 2023 ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਦਾ ਉਦਘਾਟਨ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। 


ਏਅਰ ਫੋਰਸ ਹੈਰੀਟੇਜ ਸੈਂਟਰ ਦੇ ਉਦਘਾਟਨ ਤੋਂ ਪਹਿਲਾਂ ਸ਼ਨੀਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਚੰਡੀਗੜ੍ਹ ਪਹੁੰਚ ਕੇ ਸੈਂਟਰ ਦਾ ਜਾਇਜ਼ਾ ਲਿਆ। ਇਸ ਮੌਕੇ ਏਅਰ ਚੀਫ਼ ਮਾਰਸ਼ਲ ਨੇ ਹੈਰੀਟੇਜ ਸੈਂਟਰ ਦੀ ਟੀਮ ਨਾਲ ਮੁਲਾਕਾਤ ਕੀਤੀ ਤੇ ਸੈਂਟਰ ਵਿੱਚ ਤਿਆਰੀਆਂ ਦਾ ਜਾਇਜ਼ਾ ਵੀ ਲਿਆ।


ਏਅਰ ਚੀਫ਼ ਮਾਰਸ਼ਲ ਚੌਧਰੀ ਨੇ ਕਿਹਾ ਕਿ ਇਹ ਭਾਰਤੀ ਹਵਾਈ ਸੈਨਾ ਦਾ ਪਹਿਲਾ ਹੈਰੀਟੇਜ ਸੈਂਟਰ ਹੈ, ਜਿਸ ਨੂੰ ਅਤਿ-ਆਧੁਨਿਕ ਤਕਨੀਕ ਨਾਲ ਬਣਾਇਆ ਗਿਆ ਹੈ। ਚੰਡੀਗੜ੍ਹ ਵਿੱਚ ਬਣਾਏ ਗਏ ਇਸ ਭਾਰਤੀ ਏਅਰ ਫੋਰਸ ਦੇ ਹੈਰੀਟੇਜ ਸੈਂਟਰ ਵਿੱਚ ਮੁੱਖ ਤੌਰ ’ਤੇ ਅੱਠ ਆਕਰਸ਼ਣ ਹੋਣਗੇ, ਜਿਨ੍ਹਾਂ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਸ਼ਾਮਲ ਹੈ। 



ਇਸ ਤੋਂ ਇਲਾਵਾ ਹੈਰੀਟੇਜ ਸੈਂਟਰ ਵਿੱਚ ਮਿੱਗ-21, ਹਿੰਦੁਸਤਾਨ ਪਿਸਟਨ ਟਰੇਨਰ-32 ਪ੍ਰਾਇਮਰੀ ਫਲਾਇੰਗ ਟਰੇਨਰ ਏਅਰਕ੍ਰਾਫਟ ਰੱਖਿਆ ਗਿਆ ਹੈ। ਭਾਰਤੀ ਹਵਾਈ ਸੈਨਾ ਵਿੱਚ ਇਹ ਏਅਰਕ੍ਰਾਫਟ 1977 ਤੋਂ 2009 ਤੱਕ ਵਰਤੋਂ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਏਅਰਕ੍ਰਾਫਟਾਂ ਦੇ ਮਾਡਲ ਅਤੇ ਫਲਾਈਟ ਸਿਮੂਲੇਟਰ ਵੀ ਸਥਾਪਤ ਕੀਤਾ ਜਾ ਰਿਹਾ ਹੈ। 



ਯੂਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਸਥਾਪਤ ਕੀਤਾ ਜਾਣ ਵਾਲਾ ਭਾਰਤੀ ਏਅਰ ਫੋਰਸ ਦਾ ਇਹ ਹੈਰੀਟੇਜ ਸੈਂਟਰ ਇੱਥੇ ਦੇ ਨੌਜਵਾਨਾਂ ਨੂੰ ਫੌਜ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰੇਗਾ। ਇਸ ਤਰ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤੇ ਦੇਸ਼ ਦੀ ਸੁਰੱਖਿਆ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ ਵੀ ਵਾਧਾ ਹੋਵੇਗਾ। 


ਇਸ ਮੌਕੇ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਯੂਟੀ ਦੇ ਸਾਬਕਾ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਭਾਰਤੀ ਹਵਾਈ ਸੈਨਾ ਨਾਲ ਉਕਤ ਸੈਂਟਰ ਸਥਾਪਤ ਕਰਨ ਲਈ ਸਮਝੌਤਾ ਕੀਤਾ ਸੀ। ਇਸ ਹੈਰੀਟੇਜ ਸੈਂਟਰ ਦੀ ਦੇਖਭਾਲ ਯੂਟੀ ਪ੍ਰਸ਼ਾਸਨ ਕਰੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ