Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਹੁਣ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਆਪਣੀ ਸਰਕਾਰੀ ਕੰਮ ਕਰਵਾਏ ਜਾ ਸਕਣਗੇ। ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੇ ਲੋਕਾਂ ਨੂੰ ਸੰਪਰਕ ਸੈਂਟਰ ਤੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਹਫ਼ਤੇ ਦੇ ਸੱਤੇ ਦਿਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਐਤਵਾਰ ਨੂੰ ਵੀ ਸੰਪਰਕ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਫ਼ੈਸਲਾ ਸਪਿਕ ਦੇ ਡਾਇਰੈਕਟਰ ਰੂਪੇਸ਼ ਕੁਮਾਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਹੈ। ਰੂਪੇਸ਼ ਕੁਮਾਰ ਨੇ ਕਿਹਾ ਕਿ ਐਤਵਾਰ ਨੂੰ ਸੰਪਰਕ ਸੈਂਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।
ਦੱਸ ਦਈਏ ਕਿ ਸ਼ਹਿਰ ਵਿੱਚ ਪਹਿਲਾਂ ਸੰਪਰਕ ਸੈਂਟਰ ਸੋਮਵਾਰ ਨੂੰ ਸ਼ਨਿਚਰਵਾਰ ਤੱਕ ਖੋਲ੍ਹੇ ਜਾਂਦੇ ਸਨ। ਇਨ੍ਹਾਂ ਵਿੱਚੋਂ ਵੱਡੇ ਸੰਪਰਕ ਸੈਂਟਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੀ ਤੇ ਬਾਕੀ ਸੰਪਰਕ ਸੈਂਟਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੀ। ਇਸੇ ਦੌਰਾਨ ਯੂਟੀ ਪ੍ਰਸ਼ਾਸਨ ਨੇ ਐਤਵਾਰ ਨੂੰ ਵੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਸੰਪਰਕ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ