Chandigarh News: ਚੰਡੀਗੜ੍ਹੀਆਂ ਲਈ ਖੁਸ਼ਖਬਰੀ ਹੈ। ਜਲਦ ਹੀ ਟ੍ਰੈਫਿਕ ਜਾਮ ਦੀ ਦਿੱਕਤ ਤੋਂ ਰਾਹਤ ਮਿਲ ਸਕਦੀ ਹੈ। ਟ੍ਰੈਫਿਕ ਜਾਮ ਦੀ ਸਮੱਸਿਆ ਮੈਟਰੋ ਹੱਲ ਕਰੇਗੀ। ਜੀ ਹਾਂ, ਪੰਜਾਬ ਤੇ ਹਰਿਆਣਾ ਦੀ ਸਹਿਮਤੀ ਮਗਰੋਂ ਮੈਟਰੋ ਚਲਾਉਣ ਦਾ ਕੰਮ ਰਫਤਾਰ ਫੜ ਰਿਹਾ ਹੈ। ਚੰਡੀਗੜ੍ਹ ਵਿੱਚ ਮੈਟਰੋ ਚਲਾਉਣ ਦਾ ਨਵਾਂ ਰੂਟ ਲਗਪਗ ਤੈਅ ਹੋ ਚੁੱਕਾ ਹੈ। 



ਹਾਸਲ ਜਾਣਕਾਰੀ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਪ੍ਰਸ਼ਾਸਨ ਦੀ ਮੰਗਲਵਾਰ ਨੂੰ ਹੋਈ ਸਾਂਝੀ ਮੀਟਿੰਗ ਵਿੱਚ ਰੂਟ ਪਲਾਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਲਗਪਗ 77 ਕਿਲੋਮੀਟਰ ਦਾ ਰਸਤਾ ਹੋਵੇਗਾ, ਪਹਿਲਾਂ ਇਹ ਲਗਪਗ 66 ਕਿਲੋਮੀਟਰ ਸੀ। ਇਸ ਨੂੰ 11 ਕਿਲੋਮੀਟਰ ਵਧਾ ਕੇ ਲਗਪਗ 77 ਕਿਲੋਮੀਟਰ ਕੀਤਾ ਗਿਆ ਹੈ। ਇਸ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਮਾਰਚ 2024 ਤੱਕ ਤਿਆਰ ਕੀਤੀ ਜਾਵੇਗੀ।


ਮੀਟਿੰਗ ਵਿੱਚ ਅਨੁਮਾਨ ਲਗਾਇਆ ਗਿਆ ਹੈ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਲਾਗਤ ਲਗਪਗ 10,570 ਕਰੋੜ ਰੁਪਏ ਹੋਵੇਗੀ। ਇਸ ਵਿੱਚੋਂ 20 ਫੀਸਦੀ ਸੂਬਾ ਸਰਕਾਰ ਤੇ 20 ਫੀਸਦੀ ਕੇਂਦਰ ਸਰਕਾਰ ਦੇਵੇਗੀ। ਬਾਕੀ 60% ਕਰਜ਼ੇ ਵਜੋਂ ਲਿਆ ਜਾਵੇਗਾ।


ਪਹਿਲੇ ਪੜਾਅ ਵਿੱਚ 2027 ਤੋਂ 2037 ਤੱਕ ਮੈਟਰੋ ਲਾਈਨ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਵਿੱਚ ਨਿਊ ਚੰਡੀਗੜ੍ਹ ਤੋਂ ਸਹਾਰਨਪੁਰ, ਆਈਐਸਬੀਟੀ ਪੰਚਕੂਲਾ ਤੋਂ ਪੰਚਕੂਲਾ ਐਕਸਟੈਂਸ਼ਨ, ਰਾਕ ਗਾਰਡਨ ਤੋਂ ਆਈਐਸਬੀਟੀ ਚੰਡੀਗੜ੍ਹ, ਇੰਡਸਟਰੀਅਲ ਏਰੀਆ, ਜ਼ੀਰਕਪੁਰ ਰਾਹੀਂ ਏਅਰਪੋਰਟ ਤੱਕ ਮੈਟਰੋ ਲਾਈਨ ਵਿਛਾਈ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ