Chandigarh News: ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸੰਗਠਿਤ ਅਤੇ ਅਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਘੱਟੋ-ਘੱਟ ਰੋਜ਼ਾਨਾ ਅਤੇ ਮਹੀਨਾਵਾਰ ਤਨਖਾਹਾਂ ਵਿੱਚ ਵਾਧਾ ਕੀਤਾ ਹੈ।
ਦੱਸ ਦੇਈਏ ਕਿ ਪ੍ਰਸ਼ਾਸਨ ਦੇ ਕਿਰਤ ਕਮਿਸ਼ਨਰ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਧੀਆਂ ਤਨਖਾਹਾਂ ਸੰਬੰਧੀ ਇਹ ਆਦੇਸ਼ 1 ਅਕਤੂਬਰ, 2025 ਤੋਂ 31 ਮਾਰਚ, 2025 ਤੱਕ ਦੀ ਛਿਮਾਹੀ ਮਿਆਦ ਲਈ ਲਾਗੂ ਕੀਤੇ ਗਏ ਹਨ। ਤਨਖਾਹਾਂ ਵਿੱਚ ਵਾਧੇ ਦਾ ਇਹ ਫੈਸਲਾ ਘੱਟੋ-ਘੱਟ ਉਜਰਤ ਐਕਟ 1947 ਦੇ ਤਹਿਤ ਲਿਆ ਗਿਆ।
ਉਦਯੋਗਿਕ ਕਾਮਿਆਂ ਲਈ ਇਹ ਤਨਖਾਹ ਵਾਧਾ ਚੰਡੀਗੜ੍ਹ ਕੇਂਦਰੀ ਛਿਮਾਹੀ ਜੀਵਨ ਲਾਗਤ ਸੂਚਕਾਂਕ ਦੇ ਆਧਾਰ 'ਤੇ ਕੀਤਾ ਗਿਆ ਹੈ। ਕਿਰਤ ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਆਪਣੇ ਕਰਮਚਾਰੀ ਨੂੰ ਰਿਹਾਇਸ਼ ਪ੍ਰਦਾਨ ਕਰਨ ਵਾਲਾ ਮਾਲਕ ਆਪਣੇ ਕਰਮਚਾਰੀ ਦੀ ਤਨਖਾਹ ਤੋਂ ਪ੍ਰਤੀ ਦਿਨ 50 ਰੁਪਏ ਵਸੂਲ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।