Punjab Government: ਭਾਰਤੀ ਰਿਜ਼ਰਵ ਬੈਂਕ ਨੇ ਆਗਾਮੀ ਹਾੜ੍ਹੀ ਦੇ ਸੀਜ਼ਨ ਵਿੱਚ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 29,000 ਰੁਪਏ ਦੀ ਕੈਸ਼-ਕ੍ਰੈਡਿਟ ਲਿਮਟ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਉਣ ਵਾਲੇ ਸੀਜ਼ਨ ਲਈ ਸੀਸੀਐਲ ਵਜੋਂ ਪਹਿਲਾਂ ਹੀ 25,445 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਦੇ ਨਾਲ ਹੀ ਕੇਂਦਰੀ ਬੈਂਕ ਨੇ ਇਸ ਸੀਜ਼ਨ ਦੀ ਕਣਕ ਦੀ ਖਰੀਦ ਲਈ ਸੂਬਾ ਸਰਕਾਰ ਵੱਲੋਂ ਮੰਗੀ ਗਈ ਸੀ.ਸੀ.ਐਲ ਦੀ ਵੱਡੀ ਰਕਮ ਜਾਰੀ ਕਰ ਦਿੱਤੀ ਹੈ। ਸੀਸੀਐਲ ਨੂੰ ਸਮੇਂ ਸਿਰ ਜਾਰੀ ਕਰਨ ਲਈ ਕੇਂਦਰ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਮੌਜੂਦਾ ਸੀਜ਼ਨ ਵਿੱਚ ਕਣਕ ਦੀ ਤੇਜ਼ੀ ਨਾਲ ਖਰੀਦ ਨੂੰ ਜਾਰੀ ਰੱਖਣ ਵਿੱਚ ਮਦਦ ਕਰੇਗਾ। ਉਨ੍ਹਾਂ ਨੇ ਬੁੱਧਵਾਰ ਨੂੰ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਕਣਕ ਦੇ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਈ ਜਾਵੇ।


ਸੂਬੇ ਵਿੱਚ ਖਰੀਦ 1 ਅਪ੍ਰੈਲ ਤੋਂ 31 ਮਈ ਤੱਕ ਜਾਰੀ ਰਹੇਗੀ- ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖਰੀਦ ਅਤੇ ਸੰਭਾਲ ਲਈ ਠੋਸ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ ਮੌਜੂਦਾ RMS ਦੌਰਾਨ 31 ਮਈ ਨੂੰ ਖਤਮ ਹੋ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।


ਇਹ ਵੀ ਪੜ੍ਹੋ: Punjab News: ਪਾਕਿ ਤਸਕਰਾਂ ਨੇ ਅੰਮ੍ਰਿਤਸਰ ਤੇ ਜਲਾਲਾਬਾਦ 'ਚ ਸੁੱਟੇ ਹਥਿਆਰ ਤੇ 2.8 ਕਿਲੋ ਹੈਰੋਇਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਨੇ ਆਤਮ ਸਮਰਪਣ ਲਈ ਰੱਖੀਆਂ ਤਿੰਨ ਸ਼ਰਤਾਂ - ਕੁੱਟਮਾਰ ਨਹੀਂ, ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ, ਆਤਮ ਸਮਰਪਣ ਨੂੰ ਗ੍ਰਿਫਤਾਰ ਨਾ ਕਿਹਾ ਜਾਵੇ