Chandigarh: ਪੰਜਾਬ ਦੇ ਹੜ੍ਹਾਂ 'ਤੇ ਸਰਕਾਰ ਵੱਲੋਂ ਤਾਜ਼ਾ ਅੰਕੜੇ ਪੇਸ਼ ਕੀਤੇ ਗਏ ਹਨ। ਜਿਸ ਵਿੱਚ ਹੜ੍ਹਾਂ ਦਾ ਕਹਿਰ ਲਗਾਤਾਰ ਵੱਧਦਾ ਹੀ ਦਿਖਾਈ ਦੇ ਰਿਹਾ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ ਤੇ ਹੜ੍ਹਾਂ ਕਰਕੇ ਹੁਣ ਤੱਕ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ ਹੜ੍ਹਾਂ ਕਰਕੇ ਪਟਿਆਲਾ ਦੇ 458 ਪਿੰਡ, ਮੁਹਾਲੀ ਦੇ 268, ਰੂਪਨਗਰ ਦੇ 364 ਪਿੰਡ, ਮੋਗਾ ਦੇ 30, ਹੁਸ਼ਿਆਰਪੁਰ ਦੇ 41, ਲੁਧਿਆਣਾ ਦੇ 28, ਸੰਗਰੂਰ ਦੇ 32, ਫਿਰੋਜ਼ਪੁਰ ਦੇ 92, ਕਪੂਰਥਲਾ ਦੇ 13, ਜਲੰਧਰ ਦੇ 77, ਨਵਾਂ ਸ਼ਹਿਰ ਦੇ 20, ਫਾਜ਼ਿਲਕਾ ਦੇ 22, ਮਾਨਸਾ ਦੇ 21 ਤੇ ਗੁਰਦਾਸਪੁਰ ਦੇ 7 ਪਿੰਡ ਪ੍ਰਭਾਵਿਤ ਹੋਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਅਤੇ ਬਚਾਅ ਏਜੰਸੀਆਂ ਨੇ ਪਾਣੀ ਭਰੇ ਇਲਾਕਿਆਂ ਤੋਂ 27,286 ਲੋਕਾਂ ਨੂੰ ਬਚਾਇਆ ਹੈ। ਮਾਲ ਵਿਭਾਗ ਦੀ ਰਿਪੋਰਟ ਮੁਤਾਬਕ ਹੜ੍ਹ ਕਾਰਨ 43 ਲੋਕਾਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਹੋਏ ਹਨ, ਜਿਸ ਨਾਲ ਰੋਜ਼ਾਨਾ ਜਨਜੀਵਨ ਵਿਘਨ ਪਿਆ ਹੈ ਅਤੇ ਰਿਹਾਇਸ਼ੀ ਅਤੇ ਵਾਹੀਯੋਗ ਜ਼ਮੀਨਾਂ ਦੇ ਵੱਡੇ ਖੇਤਰ ਵਿੱਚ ਹੜ੍ਹ ਆ ਗਿਆ ਹੈ।
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰੂਪਨਗਰ, ਐਸਏਐਸ ਨਗਰ, ਪਟਿਆਲਾ ਅਤੇ ਸੰਗਰੂਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ ਅਤੇ ਹੜ੍ਹਾਂ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Join Our Official Telegram Channel : -
https://t.me/abpsanjhaofficial