Chandigrh News : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ 'ਤੇ ਡਿਟੇਨ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡਿਆ ਹੈਂਡਲ ਕਰਦਾ ਸੀ। ਉਸ ਨੂੰ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਗੁਰਿੰਦਰਪਾਲ ਔਜਲਾ ਨੇ ਬੀਤੇ ਦਿਨੀਂ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡਿਆ 'ਤੇ ਅੱਪਲੋਡ ਕੀਤੀਆਂ ਸੀ , ਜਿਸ ਤੋਂ ਬਾਅਦ ਜਲੰਧਰ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਉਸ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ । ਫਿਲਹਾਲ ਗ੍ਰਿਫ਼ਤਾਰ ਗੁਰ ਔਜਲਾ ਤੋਂ ਏਅਰਪੋਰਟ 'ਤੇ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਤੋਂ ਬਾਅਦ ਉਸ ਨੂੰ ਜਲੰਧਰ ਪੁਲਿਸ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ : ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ
ਇਸ ਤੋਂ ਪਹਿਲਾਂ ਹਥਿਆਰਾਂ ਦੇ ਲਾਇਸੰਸ ਕੈਂਸਲ ਕਰਨ ਦੀਆਂ ਰਿਪੋਰਟਾਂ ਮਗਰੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਸਰਕਾਰ ਉਪਰ ਜੰਮ ਕੇ ਵਰ੍ਹੇ ਸਨ। ਉਨ੍ਹਾਂ ਕਿਹਾ ਸੀ ਕਿ ਸਰਕਾਰ ਸਾਡੇ ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਕਿਊਰਟੀ ਵਾਪਸ ਲੈ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਦਿੱਤਾ ਸੀ। ਹੁਣ ਸਿੱਧੂ ਮੂਸੇਵਾਲਾ ਦੇ ਮਾਪੇ ਧਰਨੇ 'ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਪਿਛਲੇ ਦਿਨੀਂ ਅਜਨਾਲਾ ਥਾਣੇ ਵਿੱਚ ਬੰਦ ਆਪਣੇ ਇੱਕ ਸਾਥੀ ਦੀ ਰਿਹਾਈ ਨੂੰ ਲੈ ਕੇ ਥਾਣੇ ਦਾ ਘਿਰਾਓ ਕੀਤਾ ਸੀ। ਇਹ ਘਿਰਾਓ ਪੰਜਾਬ ਸਰਕਾਰ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸਿੱਧੀ ਚੁਣੌਤੀ ਸੀ। ਭਾਈ ਅੰਮ੍ਰਿਤਪਾਲ ਸਿੰਘ ਨਾਲ ਅਕਸਰ ਜਿਹੜੀ ਸੁਰੱਖਿਆ ਗਾਰਦ ਵਿਖਾਈ ਦਿੰਦੀ ਹੈ, ਉਨ੍ਹਾਂ ਦੇ ਹੱਥਾਂ ਵਿੱਚ ਬੰਦੂਕਾਂ ਤੇ ਰਾਈਫਲਾਂ ਫੜੀਆਂ ਹੁੰਦੀਆਂ ਹਨ। ਸਰਕਾਰ ਹੁਣ ਇਸ ਅਸਲੇ ਦੀ ਲਾਇਸੰਸ ਰੱਦ ਕਰਨ ਜਾ ਰਹੀ ਹੈ।