Chandigarh News : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ 2023-24 ਦੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਦੇ ਸਾਰੇ ਵਰਗਾਂ ਦੇ ਵਿਕਾਸ ਅਤੇ ਭਲਾਈ ਲਈ ਬਜਟ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਬਜਟ ਵਿੱਚ ਹਰ ਵਰਗ, ਭਾਵੇਂ ਕਿਸਾਨ ਹੋਵੇ ਜਾਂ ਮਜ਼ਦੂਰ, ਨੌਜਵਾਨ, ਵਿਦਿਆਰਥੀ ਜਾਂ ਸਰਕਾਰੀ ਮੁਲਾਜ਼ਮ, ਸਭ ਦਾ ਧਿਆਨ ਰੱਖਿਆ ਗਿਆ ਹੈ। ਸਾਰੇ ਖੇਤਰਾਂ ਦੇ ਵਿਕਾਸ ਲਈ ਬਜਟ ਵਿੱਚ ਬਹੁਤ ਸਾਰਾ ਪੈਸਾ ਰੱਖਿਆ ਗਿਆ ਹੈ।



ਉਨ੍ਹਾਂ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਅਤੇ ਰੁਜ਼ਗਾਰ ਵਧਾਉਣ ਲਈ ਕਈ ਅਹਿਮ ਐਲਾਨ ਕੀਤੇ ਹਨ।  ਇਸ ਨਾਲ ਪੰਜਾਬ ਦੇ ਕਾਰੋਬਾਰੀਆਂ ਦਾ ਮਨੋਬਲ ਵਧੇਗਾ ਅਤੇ ਸਰਕਾਰ ਦਾ ਮਾਲੀਆ ਵੀ ਵਧੇਗਾ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰੁਜ਼ਗਾਰ ਮਿਲੇਗਾ।


ਇਹ ਵੀ ਪੜ੍ਹੋ :  ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੀ ਕੀਤਾ ਵੱਡਾ ਐਲਾਨ, ਫਸਲੀ ਵਿਭਿੰਨਤਾ ਲਈ 1000 ਕਰੋੜ ਰੁਪਏ ਰੱਖੇ

 ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਖੇਤੀ ਬਜਟ ਵਿੱਚ 20 ਫੀਸਦੀ ਦਾ ਵਾਧਾ ਕੀਤਾ ਹੈ। ਇਹ ਫੈਸਲਾ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਪੰਜਾਬ ਦੀ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਪੰਜਾਬ ਦਾ ਵਿਕਾਸ ਖੇਤੀ ਦੇ ਵਿਕਾਸ ਨਾਲ ਹੀ ਹੋ ਸਕਦਾ ਹੈ ਅਤੇ ਮਾਨ ਸਰਕਾਰ ਦਾ ਇਹ ਬਜਟ ਖੇਤੀ ਖੇਤਰ ਵਿੱਚ ਵੱਡੀ ਤਬਦੀਲੀ ਲਿਆਵੇਗਾ।


ਇਹ ਵੀ ਪੜ੍ਹੋ :  ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 ਮਾਨ ਸਰਕਾਰ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ "ਨਵੀਂ ਖੇਤੀ ਨੀਤੀ" ਲਿਆਉਣ ਜਾ ਰਹੀ ਹੈ। ਇਸ ਦੇ ਲਈ ਪਹਿਲਾਂ ਹੀ ਮਾਹਿਰਾਂ ਦੀ ਕਮੇਟੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 38 ਕਰੋੜ ਰੁਪਏ ਦੇ 1 ਲੱਖ ਕੁਇੰਟਲ ਕੁਆਲਿਟੀ ਦੇ ਬੀਜ ਟਰੈਕ ਐਂਡ ਟਰੇਸ ਸਿਸਟਮ ਰਾਹੀਂ ਸਟੇਟ ਨੋਡਲ ਏਜੰਸੀ ਪੈਨਸੀਡ ਵੱਲੋਂ ਖਰੀਦੇ ਗਏ ਹਨ ਅਤੇ ਲਗਭਗ 50,000 ਕਿਸਾਨਾਂ ਨੂੰ 10 ਕਰੋੜ ਰੁਪਏ ਦੇ ਬੀਜ ਸਬਸਿਡੀ 'ਤੇ ਮੁਹੱਈਆ ਕਰਵਾਏ ਗਏ ਹਨ।

 ਇਸ ਤੋਂ ਇਲਾਵਾ, ਸਰਕਾਰ ਨੇ ਵਿੱਤੀ ਸਾਲ 2022-23 ਵਿੱਚ ਕਿਸਾਨਾਂ ਨੂੰ 9,064 ਕਰੋੜ ਰੁਪਏ ਦੀ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ ਕਿਸਾਨਾਂ ਦੀ ਸਹਾਇਤਾ ਜਾਰੀ ਰੱਖਣ ਲਈ ਵਿੱਤੀ ਸਾਲ 2023-24 ਵਿੱਚ 9,331 ਕਰੋੜ ਰੁਪਏ ਵੀ ਰੱਖੇ ਹਨ।