(Source: ECI/ABP News/ABP Majha)
Lok sabha Election: ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਪ 'ਚ ਸ਼ਾਮਲ, ਬੀਤੇ ਦਿਨੀਂ ਛੱਡੀ ਅਕਾਲੀ ਦਲ ਦੀ ਉਮੀਦਵਾਰੀ ਤੇ ਪਾਰਟੀ
ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਾਬਕਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
Chandigarh News: ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਾਬਕਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸ ਦਈਏ ਕਿ ਬੁਟਰੇਲਾ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਇੱਕ ਵਾਰ ਡਿਪਟੀ ਮੇਅਰ ਰਹਿ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਬੁਟਰੇਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ!!
— AAP Punjab (@AAPPunjab) May 9, 2024
ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ AAP 'ਚ ਸ਼ਮੂਲੀਅਤ ਕੀਤੀ।
ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਸ. ਬੁਟਰੇਲਾ ਦਾ CM @BhagwantMann ਨੇ ਸਨਮਾਨ ਕਰਦੇ ਹੋਏ 'ਆਪ' 'ਚ ਸਵਾਗਤ… pic.twitter.com/zaZdsEFjBm
ਕਿਉਂ ਛੱਡਿਆ ਸ਼੍ਰੋਮਣੀ ਅਕਾਲੀ ਦਲ ?
ਜ਼ਿਕਰ ਕਰ ਦਈਏ ਕਿ ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਰ ਸਿੰਘ ਬੁਟਰੇਲਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਟਿਕਟ ਵਾਪਸ ਕਰ ਦਿੱਤੀ। ਬੁਟਰੇਲਾ ਨੇ ਦੋਸ਼ ਲਾਇਆ ਹੈ ਕਿ ਚੋਣ ਲੜਨ ਤੋਂ ਪਹਿਲਾਂ ਪਾਰਟੀ ਅੱਗੇ ਮੰਗ ਰੱਖੀ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਿੱਚ ਪਹਿਲੀ ਵਾਰ ਚੋਣ ਲੜ ਰਿਹਾ ਹੈ। ਇਸ ਲਈ ਚੰਡੀਗੜ੍ਹ ਵਿੱਚ ਚੋਣ ਲੜਨ ਲਈ ਸੀਨੀਅਰ ਆਗੂਆਂ ਦੀ ਲੋੜ ਪਵੇਗੀ ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਲੇ ਵੀ 13 ਸੀਟਾਂ ’ਤੇ ਚੋਣ ਪ੍ਰਚਾਰ ਕਰ ਰਹੇ ਹਨ। ਉਹ 14ਵੀਂ ਸੀਟ ਭੁੱਲ ਗਏ ਹਨ। ਬੁਟਰੇਲਾ ਨੇ ਕਿਹਾ ਸੀ ਕਿ ਮੈਂ ਇੱਕ ਗ਼ਰੀਬ ਕਿਸਾਨ ਦਾ ਪੁੱਤਰ ਹਾਂ। ਮੈਂ ਇਕੱਲਾ ਚੋਣ ਨਹੀਂ ਲੜ ਸਕਦਾ। ਮੈਨੂੰ ਪਾਰਟੀ ਫੰਡਾਂ ਦੀ ਲੋੜ ਸੀ, ਪਰ ਪਾਰਟੀ ਵੱਲੋਂ ਮੈਨੂੰ ਫੰਡ ਨਹੀਂ ਦਿੱਤੇ ਗਏ। ਮੈਂ ਆਪਣੇ ਦਮ 'ਤੇ ਤਿੰਨ ਵਾਰ ਨਗਰ ਕੌਂਸਲਰ ਦੀ ਚੋਣ ਲੜ ਕੇ ਜਿੱਤ ਚੁੱਕਾ ਹਾਂ।
ਇਹ ਵੀ ਪੜ੍ਹੋ-ਅਕਾਲੀ ਲੀਡਰ 'ਤੇ ਜਾਨਲੇਵਾ ਹਮਲਾ ਕਰਵਾਉਣ ਵਾਲੇ ਵੀ ਅਕਾਲੀ ਹੀ ਨਿਕਲੇ? ਗ੍ਰਿਫਤਾਰ ਨੌਜਵਾਨਾਂ ਨੇ ਖੋਲ੍ਹੀ ਸਾਰੀ ਪੋਲ