Trade with Pak: ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਅਤੇ MSP ਕਮੇਟੀ ਵਿਚ ਕਿਸਾਨਾਂ ਨੂੰ ਪ੍ਰਤੀਨਿਧਤਾ ਦੇ ਕੇ ਉਹਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਹੱਲ ਕਰੇ ਅਤੇ ਉਹਨਾਂ ਮੰਗ ਕੀਤੀ ਕਿ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਕਰਨ ਵਾਸਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹੀਆਂ ਜਾਣ ਅਤੇ ਪੰਜਾਬ ਨੂੰ ਖਾਸ ਤੌਰ ’ਤੇ ਇਸਦੇ ਸਰਹੱਦੀ ਇਲਾਕਿਆਂ ਵਾਸਤੇ ਸਨਅਤੀ ਪੈਕੇਜ ਦਿੱਤਾ ਜਾਵੇ।


ਬਠਿੰਡਾ ਦੇ MP ਨੇ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬੋਲਦਿਆਂ, ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਇਕੱਲਾ ਰਾਜ ਹੈ ਜਿਸ ਕੋਲ ਆਪਣਾ ਰਾਜਧਾਨੀ ਸ਼ਹਿਰ ਨਹੀਂ ਹੈ।


ਉਹਨਾਂ ਕਿਹਾ ਕਿ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਖੋਰਾ ਲਗਾਉਣ ਲਈ ਪੰਜਾਬ ਤੇ ਹਰਿਆਣਾ ਤੋਂ ਅਫਸਰਾਂ ਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 60:40 ਅਨੁਪਾਤ ਵਿਚ ਤਾਇਨਾਤੀ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ, ਯੂ ਟੀ ਵਿਚ ਕੇਂਦਰੀ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਸਰਕਾਰੀ ਕੰਮਕਾਜ ਵਿਚ ਪੰਜਾਬੀ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
 


ਬਾਦਲ ਨੇ ਪੰਜਾਬ ਲਈ ਵਿਸ਼ੇਸ਼ ਇੰਡਸਟਰੀਅਲ ਪੈਕੇਜ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਟੈਕਸ ਰਿਆਇਤਾਂ ਕਾਰਣ ਉਥੇ ਉਦਯੋਗ ਉਤਸ਼ਾਹਿਤ ਹੋਏ। ਪਰ ਇਸ ਕਾਰਣ ਪੰਜਾਬ ਦੀ ਇੰਡਸਟਰੀ ਪਹਾੜੀ ਰਾਜਾਂ ਵਿਚ ਚਲੀ ਗਈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਬੇਰੋਜ਼ਗਾਰੀ ਫੈਲੀ। ਉਹਨਾਂ ਕਿਹਾ ਕਿ ਪੰਜਾਬ ਨੂੰ ਖਾਸ ਤੌਰ ’ਤੇ ਇਸਦੀ ਸਰਹੱਦੀ ਪੱਟੀ ਨੂੰ ਸਨਅਤੀ ਪੈਕੇਜ ਦੀ ਜ਼ਰੂਰਤ ਹੈ।



 ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹ ਕੇ ਪਾਕਿਸਤਾਨ ਅਤੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਸ਼ੁਰੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਹੱਦੀ ਪੱਟੀ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਸਤੇ ਅਜਿਹਾ ਕਰਨਾ ਲਾਜ਼ਮੀ ਹੈ। ਉਹਨਾਂ ਨੇ ਪੰਜਾਬ ਵਿਚ ਨਸ਼ਿਆਂ ਦੇ ਪਸਾਰ ਖਾਸ ਤੌਰ ’ਤੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟਣ ਦੇ ਮਾਮਲਿਆਂ ’ਤੇ ਨਕੇਲ ਪਾਉਣ ਦੀ ਲੋੜ ’ਤੇ ਜ਼ੋਰ ਦਿੱਤਾ।


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial