Haryana ਦੇ ਸੀਐਮ ਖੱਟਰ ਦਾ ਪੰਜਾਬ ਨੂੰ ਸੁਨੇਹਾ, ਪਾਣੀ ਦੀ ਵੰਡ ਛੱਡੋਂ ਪਹਿਲਾਂ SYL ਨਹਿਰ ਬਣਾਓ
Haryana CM Khattar on SYL canal - ਪੰਜਾਬ ਸਰਕਾਰ ਪਹਿਲਾਂ ਨਹਿਰ ਦਾ ਨਿਰਮਾਣ ਤਾਂ ਸ਼ੁਰੂ ਕਰੇ। ਸੀਐਮ ਨੇ ਅਜਿਹੇ ਵਿਚ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ SYL ਨਹਿਰ ਦਾ ਨਿਰਮਾਣ ਕਰਨ ਅਤੇ ਸੁਪਰੀਮ
SYL ਮੁੱਦੇ ਪੰਜਾਬ ਸਮੇਤ ਹਰਿਆਣਾ ਵਿੱਚ ਖੂਬ ਸਿਆਸਤ ਹੋ ਰਹੀ ਹੈ। ਕੌਣ ਰਾਜਨੀਤੀ ਕਰ ਰਿਹਾ ਤੇ ਕੌਣ ਪੱਖ ਪੂਰ ਰਿਹਾ ਇਹ ਸਭ ਗੱਲਾਂ ਹੀ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ SYL ਨਹਿਰ ਨੂੰ ਲੈ ਕੇ ਇੱਕ ਹੋਰ ਵੱਡਾ ਦਾਅਵਾ ਕੀਤਾ ਹੈ।
ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ SYL ਨਹਿਰ ਬਣਾਉਣ 'ਤੇ ਸੁਪਰੀਮ ਕੋਰਟ ਦਾ ਫੈਸਲਾ ਸਪਸ਼ਟ ਹੈ ਅਤੇ ਰਹੀ ਗੱਲ ਪਾਣੀਆਂ ਦੇ ਵੰਡ ਉਹ ਇੱਕ ਵੱਖਰਾ ਵਿਸ਼ਾ ਹੈ। ਪੰਜਾਬ ਸਰਕਾਰ ਪਹਿਲਾਂ ਨਹਿਰ ਦਾ ਨਿਰਮਾਣ ਤਾਂ ਸ਼ੁਰੂ ਕਰੇ। ਸੀਐਮ ਨੇ ਅਜਿਹੇ ਵਿਚ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ SYL ਨਹਿਰ ਦਾ ਨਿਰਮਾਣ ਕਰਨ ਅਤੇ ਸੁਪਰੀਮ ਕੋਰਟ ਦੇ ਫੈਸਲਾ ਦਾ ਸਨਮਾਨ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਰਾਜਨੀਤੀ ਕਰ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਹੁਣ ਹਰਿਆਣਾ ਜਾਣਗੇ ਤਾਂ ਉਨ੍ਹਾਂ ਨੂੰ SYL 'ਤੇ ਆਪਣਾ ਰੁੱਖ ਸਪਸ਼ਟ ਕਰਨਾ ਹੋਵੇਗਾ। ਹਲਾਂਕਿ ਪੰਜਾਬ ਵਿੱਚ ਬੀਜੇਪੀ ਨੇ ਅੱਜ SYL ਮੁੱਦੇ 'ਤੇ ਆਪਣਾ ਸਟੈਂਡ ਸਪਸ਼ਟ ਕੀਤਾ ਹੈ ਕਿ ਪੰਜਾਬ ਬੀਜੇਪੀ ਇਹ ਨਹਿਰ ਨਹੀਂ ਬਣਨ ਦੇਵੇਗੀ।
ਪੰਜਾਬ ਸਰਕਾਰ SYL ਮੁੱਦੇ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਇਸ ਲਈ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ। ਹਲਾਂਕਿ ਅਕਾਲੀ ਦਲ ਨੇ ਸੀਐਮ ਭਗਵੰਤ ਮਾਨ ਦੇ ਇਸ ਬਿਆਨ 'ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਭਗਵੰਤ ਮਾਨ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਵਿਰੋਧੀ ਧਿਰਾਂ ਸਾਨੂੰ ਨਹਿਰ ਨਹੀਂ ਬਣਾਉਣ ਦਿੰਦੀਆਂ ਅਤੇ ਬਾਹਰ ਆ ਕਿ ਸੀਐਮ ਕੁੱਝ ਹੋਰ ਆਖ ਰਹੇ ਹਨ।
ਓਧਰ ਅੱਜ ਪਟਿਆਲਾ ਦੇ ਕਪੂਰੀ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ।
ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ।