SYL ਮਾਮਲੇ 'ਚ ਸੁਪਰੀਮ ਕੋਰਟ ਦੀ ਮਾਨ ਸਰਕਾਰ ਨੂੰ ਲੱਗੀ ਫਟਕਾਰ 'ਤੇ ਹਰਿਆਣਾ ਦਾ ਸੀਐਮ ਬਾਗੋ ਬਾਗ, ਦੇਖੋ ਕੀ ਕਿਹਾ
SYL case - ਮੁੱਖ ਮੰਤਰੀ ਨੇ ਕਿਹਾ ਕਿ SYL ਹਰਿਆਣਾ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਵਾਸੀਆਂ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਊਹ ਅੱਜ ਦੇ ਆਦੇਸ਼ ਦੇ ਲਈ ਸੁਪਰੀਮ ਕੋਰਟ ਦਾ ਸਾਰੀ ਸੂਬਾ ਵਾਸੀਆਂ ਵੱਲੋਂ ਧੰਨਵਾਦ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ
SYL ਮੁੱਦੇ 'ਤੇ ਸੁਪਰੀਮ ਕੋਰਟ ਦੀ ਆਈ ਟਿੱਪਣੀ 'ਤੇ ਹਰਿਆਣਾ ਦੀ ਸਰਕਾਰ ਬਾਗੋ ਬਾਗ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ SYL ਦੇ ਸਬੰਧ ਵਿਚ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ 'ਤੇ ਖੁਸ਼ੀ ਜਾਹਰ ਕਰਦੇ ਹੋਏ ਅਦਾਲਤ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਤੋਂ ਸੁਪਰੀਮ ਕੋਰਟ ਦੇ ਆਦੇਸ਼ ਦੀ ਪਾਲਣਾ ਯਕੀਨੀ ਕਰਨ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ SYL ਹਰਿਆਣਾ ਦੀ ਜੀਵਨ ਰੇਖਾ ਹੈ ਅਤੇ ਹਰਿਆਣਾ ਵਾਸੀਆਂ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਊਹ ਅੱਜ ਦੇ ਆਦੇਸ਼ ਦੇ ਲਈ ਸੁਪਰੀਮ ਕੋਰਟ ਦਾ ਸਾਰੀ ਸੂਬਾ ਵਾਸੀਆਂ ਵੱਲੋਂ ਧੰਨਵਾਦ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਬਿਨ੍ਹਾਂ ਦੇਰੀ ਅਮਲ ਕਰੇਗੀ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਕਿ ਉਹ SYL ਸਰਵੇ ਦਾ ਕਾਰਜ ਬਿਨ੍ਹਾਂ ਦੇਰੀ ਦੇ ਪੂਰਾ ਕਰਵਾ ਕੇ ਹਰਿਆਣਾ ਨੂੰ ਸਾਲਾਂ ਤੋਂ ਲੰਬਿਤ ਉਸ ਦਾ ਹੱਕ ਦਿਵਾਉਣਾ ਦਾ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਆਪਣੇ ਖੇਤਰ ਵਿਚ SYL ਦਾ ਨਿਰਮਾਣ ਕਾਰਜ ਪੂਰਾ ਨਾ ਕਰ ਹਰਿਆਣਾ ਦੇ ਹਿੱਸੇ ਦਾ ਲਗਭਗ 1.9 MAF ਜਲ ਦੀ ਵਰਤੋ ਕਰ ਰਿਹਾ ਹੈ।
ਹਰਿਆਣਾ ਨੂੰ ਉਸ ਦੇ ਹੱਕ ਦਾ ਇਹ ਪਾਣੀ ਮਿਲਣ ਨਾਲ ਸੂਬੇ ਦੀ 10.08 ਲੱਖ ਏਕੜ 'ਚ ਕਾਸ਼ਤ SYL ਨਹਿਰ ਨਾਲ ਹੋ ਸਕੇਗੀ। ਸੂਬੇ ਦੀ ਪਿਆਸ ਬੁੱਝੇਗੀ ਤੇ ਲੱਖਾਂ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਪਾਣੀ ਦੇ ਮਿਲਣ ਨਾਲ ਦੱਖਣੀ ਹਰਿਆਣਾ ਵਿਚ ਜੋ ਧਰਤੀ ਹੇਠ ਪਾਣੀ ਦਾ ਪੱਧਰ ਕਾਫੀ ਹੇਠਾਂ ਹੁੰਦਾ ਜਾ ਰਿਹਾ ਹੈ ਉਸ ਵਿਚ ਵੀ ਸੁਧਾਰ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਬਿਨ੍ਹਾਂ ਦੇਰੀ ਦੇ SYL ਰਾਹੀਂ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial