ਹਰਿਆਣਾ ਸਰਕਾਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਸਰਹੱਦ ’ਤੇ ਦਿੱਲੀ ਜਾਣ ਤੋਂ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਤਿੰਨ ਆਈਪੀਐਸ ਅਤੇ ਤਿੰਨ (HSP) ਅਧਿਕਾਰੀਆਂ ਦੇ ਨਾਵਾਂ ਦੀ ਹਰਿਆਣਾ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ ਗਈ ਸੀ। ਕੇਂਦਰ ਸਰਕਾਰ ਨੇ ਉਨ੍ਹਾਂ ਨਾਵਾਂ ਨੂੰ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਕੇਂਦਰ ਸਰਕਾਰ ਵੱਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੀ ਗਈ।


ਕੇਂਦਰ ਸਰਕਾਰ ਨੇ ਕਿਹਾ ਕਿ ਉਪਰੋਕਤ ਨਾਵਾਂ ਦੀ ਸਿਫ਼ਾਰਸ਼ ਦੇਰ ਨਾਲ ਕੀਤੀ ਗਈ ਸੀ। ਅਜਿਹੀ ਸਥਿਤੀ ਵਿੱਚ ਉਕਤ ਵਿਅਕਤੀਆਂ ਨੂੰ ਪੁਰਸਕਾਰ ਨਹੀਂ ਦਿੱਤੇ ਜਾਣਗੇ। ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਸੂਚਨਾ ਦੇ ਆਧਾਰ 'ਤੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਮਾਮਲੇ 'ਚ 'ਲਾਇਰਜ਼ ਫਾਰ ਹਿਊਮੈਨਿਟੀ' ਨਾਮੀ ਵਕੀਲਾਂ ਦੀ ਇੱਕ ਐਨਜੀਓ ਦੇ ਮੁਖੀ ਆਰ.ਐਸ.ਬੱਸੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਵੱਲੋਂ ਅਦਾਲਤ ਵਿੱਚ ਹਰਿਆਣਾ ਸਰਕਾਰ ਦੇ 2 ਜੁਲਾਈ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।


ਨੋਟੀਫਿਕੇਸ਼ਨ ਦੇ ਤਹਿਤ ਹਰਿਆਣਾ ਸਰਕਾਰ ਨੇ 6 ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਲਈ ਪੁਲਿਸ ਮੈਡਲ ਦੇਣ ਦੀ ਸਿਫ਼ਾਰਸ਼ ਕੇਂਦਰ ਨੂੰ ਭੇਜੀ ਹੈ। ਪਟੀਸ਼ਨ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ।


ਜਿਵੇਂ ਹੀ ਇਨ੍ਹਾਂ ਅਧਿਕਾਰੀਆਂ ਨੂੰ ਐਵਾਰਡ ਦੇਣ ਦੀ ਸਿਫਾਰਿਸ਼ ਕੀਤੀ ਗਈ ਸੀ। ਪੰਜਾਬ ਵਿੱਚ ਇਸ ਦਾ ਤਿੱਖਾ ਵਿਰੋਧ ਹੋਇਆ। ਕਿਸਾਨਾਂ ਤੋਂ ਲੈ ਕੇ ਸਿਆਸਤਦਾਨਾਂ ਤੱਕ ਸਾਰਿਆਂ ਨੇ ਇਸ ਦਾ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।