Chandigarh News: ਚੰਡੀਗੜ੍ਹ 'ਚ ਸੈਕਟਰ-17 ਦੇ ਬੱਸ ਸਟੈਂਡ ਦੇ ਪਿੱਛੇ ਇੱਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਇੱਕ ਨੌਜਵਾਨ ਚੜ੍ਹ ਗਿਆ। ਪੁਲਿਸ ਨੂੰ ਜਿਵੇਂ ਹੀ ਪਤਾ ਲੱਗਾ ਕਿ ਨੌਜਵਾਨ 50 ਫੁੱਟ ਉੱਚੇ ਟਾਵਰ 'ਤੇ ਚੜ੍ਹ ਗਿਆ ਹੈ ਤਾਂ ਮੌਕੇ 'ਤੇ ਪਹੁੰਚ ਗਈ। ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਧਮਕੀ ਦਿੱਤੀ ਕਿ ਜੇ ਉਨ੍ਹਾਂ ਨੇ ਉਸ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ ਜਿਸ ਤੋਂ ਬਾਅਦ ਪੁਲਿਸ ਡਰੋਨ ਰਾਹੀਂ ਨੌਜਵਾਨਾਂ 'ਤੇ ਨਜ਼ਰ ਰੱਖ ਰਹੀ ਹੈ।
ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਸ ਦਾ ਪੰਜਾਬ ਦੇ ਮਾਨਸਾ 'ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਟਾਵਰ 'ਤੇ ਚੜ੍ਹੇ ਹਰਿਆਣਾ ਦੇ ਨੌਜਵਾਨ ਵਿਕਰਮ ਢਿੱਲੋਂ ਨੇ ਦੱਸਿਆ ਕਿ ਉਹ ਇਨਸਾਫ ਦੀ ਭਾਲ ਵਿਚ ਪਿਛਲੇ ਕਈ ਸਾਲਾਂ ਤੋਂ ਕਈ ਥਾਵਾਂ 'ਤੇ ਜਾ ਚੁੱਕਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਸ ਨੇ ਇਸ ਸਬੰਧੀ ਸਰਦੂਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਉੱਥੇ ਵੀ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਇਨਸਾਫ ਨਾ ਮਿਲਣ ਕਾਰਨ ਉਸ ਇਹ ਫੈਸਲਾ ਲਿਆ ਹੈ।
ਪੁਲਿਸ ਵੀ ਸਪੀਕਰ ਰਾਹੀਂ ਉਸ ਨਾਲ ਰਾਬਤਾ ਕਰਕੇ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਐਂਬੂਲੈਂਸ ਬੁਲਾ ਲਈ ਹੈ। ਨੌਜਵਾਨ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।