Punjab News: ਨੀਟ ਪੇਪਰ ਲੀਕ ਅਤੇ ਪ੍ਰੀਖਿਆਵਾਂ ’ਚ ਬੇਨਿਯਮੀਆਂ ਨੂੰ ਲੈਕੇ ਦੇਸ਼ ਭਰ ’ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਚੰਡੀਗੜ੍ਹ ਪੁਲਿਸ ਨੇ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਸੰਭਾਵਿਤ ਪ੍ਰਦਰਸ਼ਨਾਂ ਨੂੰ ਦੇਖਦਿਆਂ ਹੋਇਆਂ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਅਤੇ ਸੈਕਟਰ-37 ਸਥਿਤ ਪੰਜਾਬ ਭਾਜਪਾ ਪ੍ਰਦੇਸ਼ ਦਫ਼ਤਰ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।
ਪੁਲਿਸ ਸੂਤਰਾਂ ਮੁਤਾਬਕ ਇਨਪੁੱਟ ਮਿਲੇ ਸਨ ਕਿ ਪੰਜਾਬ ਤੋਂ ਕੁੱਝ ਨੌਜਵਾਨ ਭਾਜਪਾ ਦੇ ਦੋਵੇਂ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਸਵੇਰੇ 8 ਤੋਂ ਰਾਤ 8 ਵਜੇ ਤੱਕ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ
ਡੀਐੱਸਪੀ ਪੱਧਰ ਦੇ ਅਧਿਕਾਰੀਆਂ ਤੋਂ ਲੈਕੇ ਕਾਂਸਟੇਬਲ ਤੱਕ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਦੋਵੇਂ ਭਾਜਪਾ ਦਫ਼ਤਰਾਂ ਦੇ ਬਾਹਰ ਸੜਕਾਂ ਦੇ ਦੋਵੇਂ ਪਾਸਿਆਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਚਾਨਕ ਇਕੱਠ ਜਾਂ ਪ੍ਰਦਰਸ਼ਨ ਦੀ ਸਥਿਤੀ ’ਚ ਭੀੜ ਨੂੰ ਕਾਬੂ ਕੀਤਾ ਜਾ ਸਕੇ। ਨਾਲ ਹੀ ਆਲੇ-ਦੁਆਲੇ ਦੇ ਇਲਾਕੇ ’ਚ ਵੀ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਗੱਡੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸੀਟੀਯੂ ਦੀਆਂ ਬੱਸਾਂ ਵੀ ਸਟੈਂਡਬਾਏ ’ਤੇ ਰੱਖੀਆਂ
ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸੀਟੀਯੂ ਦੀਆਂ ਬੱਸਾਂ ਵੀ ਸਟੈਂਡਬਾਏ ’ਤੇ ਰੱਖੀਆਂ ਹਨ ਤਾਂ ਜੋ ਲੋੜ ਪੈਣ ’ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਕੇ ਤੁਰੰਤ ਮੌਕੇ ਤੋਂ ਹਟਾਇਆ ਜਾ ਸਕੇ। ਪੁਲਿਸ ਟੀਮਾਂ ਨੂੰ ਦੋਵੇਂ ਦਫ਼ਤਰਾਂ ਦੇ ਆਲੇ-ਦੁਆਲੇ ਹਰ ਗਤੀਵਿਧੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
