ਪੜਚੋਲ ਕਰੋ

Patwari - ਨਵੇਂ ਭਰਤੀ ਕੀਤੇ 1090 ਪਟਵਾਰੀਆਂ ਨੂੰ ਵੱਡਾ ਝਟਕਾ, ਪੁਰਾਣੇ ਪਟਵਾਰੀਆਂ ਦੀ ਮੰਗ 'ਤੇ ਐਕਸ਼ਨ !

1090 patwaris getting training - ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਭਰਤੀ ਕੀਤੇ ਗਏ 1090 ਪਟਵਾਰੀਆਂ ਇੱਕ ਵੱਡਾ ਝਟਕਾ ਲੱਗਾ ਹੈ। ਨਵੇਂ ਭਰਤੀ ਕੀਤੇ ਪਟਵਾਰੀਆਂ ਖਿਲਾਫ਼ ਪੁਰਾਣੇ ਪਟਵਾਰੀਆਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ ਜਿਸ ਤੋਂ ਬਾਅਦ..

Chandigarh - ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਭਰਤੀ ਕੀਤੇ ਗਏ 1090 ਪਟਵਾਰੀਆਂ ਇੱਕ ਵੱਡਾ ਝਟਕਾ ਲੱਗਾ ਹੈ। ਨਵੇਂ ਭਰਤੀ ਕੀਤੇ ਪਟਵਾਰੀਆਂ ਖਿਲਾਫ਼ ਪੁਰਾਣੇ ਪਟਵਾਰੀਆਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ ਜਿਸ ਤੋਂ ਬਾਅਦ ਹੁਣ 1090 ਪਟਵਾਰੀਆਂ  ਨੂੰ ਟ੍ਰੇਨਿੰਗ ਤੇ ਬੇਸਿਕ ਤਨਖ਼ਾਹ ਮਿਲਣ ਦੀ ਬੱਝੀ ਆਸ ਟੁੱਟ ਗਈ ਹੈ। 

ਕਾਰਨ ਇਹ ਹੈ ਕਿ ਸਰਕਾਰ ਵੱਲੋਂ ਨਵ-ਨਿਯੁਕਤ ਪਟਵਾਰੀਆਂ ਦੀ ਟ੍ਰੇਨਿੰਗ ਡੇਢ ਸਾਲ ਦੀ ਬਜਾਏ ਇਕ ਸਾਲ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਜੁਆਨਿੰਗ ਦੇ ਪਹਿਲੇ ਦਿਨ ਤੋਂ ਹੀ ਤਿੰਨ ਸਾਲ ਲਈ ਬਣਦੀ ਬੇਸਿਕ ਤਨਖ਼ਾਹ 19900 ਰੁਪਏ ਦੇਣ ਦੇ ਨਿਯਮ ਬਣਾਏ ਗਏ ਸਨ ਪਰ ਉਕਤ ਨਿਯਮ ਲਾਗੂ ਹੋਣ ਤੋਂ ਪਹਿਲਾਂ ਹੀ ਭਰਤੀ ਹੋਏ 710 ਪਟਵਾਰੀਆਂ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਕਾਰਨ ਇਹ ਨਿਯਮ ਤੇ ਸ਼ਰਤਾਂ ਲਾਗੂ ਹੋਣ 'ਤੇ ਰੋਕ ਲਾ ਦਿੱਤੀ ਗਈ। 

ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਮਾਲ ਪਟਵਾਰੀ (ਕਲਾਸ-3) ਸੇਵਾ ਨਿਯਮ ਸੋਧ 2023 ਲਾਗੂ ਨਹੀਂ ਹੋ ਸਕਿਆ ਹੈ। ਹਾਈ ਕੋਰਟ 'ਚ ਦਾਇਰ ਕੀਤੀ ਗਈ ਰਿੱਟ ਪਟੀਸ਼ਨ ਮਨਿੰਦਰਜੀਤ ਸਿੰਘ ਤੇ ਹੋਰ ਬਨਾਮ ਪੰਜਾਬ ਸਰਕਾਰ ਤੇ ਹੋਰ ਸੀਡਬਲਿਊਪੀ 8681-2023 ਮਿਤੀ 12 ਜੁਲਾਈ 2023 ਤਹਿਤ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਦੀ ਅਦਾਲਤ ਵੱਲੋਂ ਮੌਜੂਦਾ ਟਰੇਨਿੰਗ ਲੈ ਰਹੇ ਪਟਵਾਰੀਆਂ ਜੋ ਕਿ ਇਕ ਸਾਲ ਦੀ ਟ੍ਰੇਨਿੰਗ ਵੀ ਪੂਰੀ ਕਰ ਚੁੱਕੇ ਸਨ, ਉਪਰ ਪਟਵਾਰੀ ਸਰਵਿਸ ਰੂਲਜ਼ 1966 ਤਹਿਤ ਹੀ ਨਿਰਧਾਰਤ ਸ਼ਰਤਾਂ ਤੇ ਨਿਯਮ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। 

ਇਸ ਉਪਰੰਤ ਮਾਲ ਤੇ ਪੁਨਰਵਾਸ ਵਿਭਾਗ ਪੰਜਾਬ ਵੱਲੋਂ 28 ਜੁਲਾਈ 2023 ਨੂੰ ਡਾਇਰੈਕਟਰ ਭੌਂ ਰਿਕਾਰਡ ਪੰਜਾਬ ਜਲੰਧਰ ਨੂੰ ਲਿਖੇ ਗਏ ਪੱਤਰ 'ਚ ਕਿਹਾ ਗਿਆ ਹੈ ਕਿ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਹਿੱਤ 1090 ਪਟਵਾਰੀਆਂ ਦੀ ਟ੍ਰੇਨਿੰਗ ਪੰਜਾਬ ਮਾਲ ਪਟਵਾਰੀ (ਕਲਾਸ-3) ਸੇਵਾ ਨਿਯਮ 1966 ਅਨੁਸਾਰ ਇਕ ਸਾਲ ਦੀ ਪਟਵਾਰੀ ਸਕੂਲ ਟ੍ਰੇਨਿੰਗ ਅਤੇ 6 ਮਹੀਨੇ ਦੀ ਫੀਲਡ ਟਰੇਨਿੰਗ ਕੁੱਲ ਡੇਢ ਸਾਲ ਦੀ ਟ੍ਰੇਨਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। 

ਉਕਤ ਅਦਾਲਤੀ ਫ਼ੈਸਲੇ ਨਾਲ ਜਿੱਥੇ ਸਰਕਾਰ ਵੱਲੋਂ ਪੰਜਾਬ ਮਾਲ ਪਟਵਾਰੀ (ਕਲਾਸ-3) ਸੇਵਾ ਨਿਯਮ 1966 ’ਚ ਕੀਤੀ ਗਈ ਸੋਧ ਨੂੰ ਝਟਕਾ ਲੱਗਾ ਹੈ, ਉਥੇ ਹੀ ਟ੍ਰੇਨਿੰਗ ਪੂਰੀ ਕਰਨ ਵਾਲੇ ਨਵ-ਨਿਯੁਕਤ ਪਟਵਾਰੀਆਂ ਨੂੰ ਹੁਣ ਡੇਢ ਸਾਲ ਦੀ ਟ੍ਰੇਨਿੰਗ ਪੂਰੀ ਕਰਨੀ ਪਵੇਗੀ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget