ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਨਾਲ ਮਿਲ ਕੇ ਕਰੇ ਯਤਨ, ਤਾਂ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ: ਰਾਜ ਸਭਾ 'ਚ ਬੋਲੇ ਸੰਤ ਸੀਚੇਵਾਲ
'ਆਮ ਆਦਮੀ ਪਾਰਟੀ' ਨੇ ਪਾਣੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ।
ਚੰਡੀਗੜ੍ਹ: 'ਆਮ ਆਦਮੀ ਪਾਰਟੀ' ਨੇ ਪਾਣੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ।
ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ। ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ।
ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ
— AAP Punjab (@AAPPunjab) December 8, 2022
ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ
--@SantSeechewal
ਮੈਂਬਰ ਪਾਰਲੀਮੈਂਟ, ਰਾਜ ਸਭਾ pic.twitter.com/KzrY3lPxVV
ਲੋਕ ਵਿਰਾਸਤ ਅਕਾਡਮੀ ਵੱਲੋਂ ਸੀਚੇਵਾਲ ਨੂੰ ਮੁਬਾਰਕਬਾਦ
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਦੀ ਇਸ ਮਹੱਤਵਪੂਰਨ ਪਹਿਲਕਦਮੀ ’ਤੇ ਮੁਬਾਰਕ ਦਿੱਤੀ ਹੈ ਕਿ ਉਨ੍ਹਾਂ ਨੇ ਰਾਜ ਸਭਾ ਵਿੱਚ ਕੰਮ ਕਾਜ ਲਈ ਸਾਰੇ ਕਾਗ਼ਜ਼ ਪੱਤਰ ਪੰਜਾਬੀ ਵਿੱਚ ਹਾਸਲ ਕਰਨ ਲਈ ਪਿਛਲੇ ਸੈਸ਼ਨ ਵਿੱਚ ਸਭਾਪਤੀ ਕੋਲੋਂ ਮੰਗ ਕੀਤੀ ਤੇ ਨਵੇਂ ਸਭਾਪਤੀ ਜਗਦੀਪ ਧਨਖੜ ਪਾਸੋਂ ਪੂਰੀ ਕਰਵਾ ਲਈ ਹੈ।
ਪ੍ਰੋ. ਗਿੱਲ ਨੇ ਕਿਹਾ ਕੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਦੇਸ਼ ਦੀ ਸਭ ਤੋਂ ਮਹੱਤਵਪੂਰਨ ਸੰਸਥਾ ਵਿੱਚ ਪੰਜਾਬੀ ਦਸਤਾਵੇਜ਼ ਤਿਆਰ ਹੋਣ ਨਾਲ ਨਵੀਂ ਸ਼ਬਦਾਵਲੀ ਵੀ ਵਿਕਸਤ ਹੋਵੇਗੀ ਜਿਸ ਨਾਲ ਭਾਸ਼ਾ ਦਾ ਸ਼ਬਦ ਭੰਡਾਰ ਵਧੇਗਾ। ਪ੍ਰੋ. ਗਿੱਲ ਨੇ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਪੂਰਨ ਕਰਵਾਏ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਇਸ ਅੰਦਾਜ਼ ਨਾਲ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਸਬੰਧਿਤ ਹੋਰ ਵੀ ਕਈ ਮੁੱਦੇ ਹਨ ਜਿਨ੍ਹਾਂ ਦੇ ਹੱਲ ਲਈ ਪੰਜਾਬ ਵਿੱਚ ਕੰਮ ਕਰਦੀਆਂ ਅਕਾਦਮੀਆਂ ਤੇ ਕੇਂਦਰੀ ਪੰਜਾਬੀ ਲੇਖਕ ਸਭਾਵਾਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:IND vs NZ: ਜਨਵਰੀ 'ਚ ਵਨਡੇ ਤੇ ਟੀ-20 ਸੀਰੀਜ਼ ਖੇਡਣ ਲਈ ਭਾਰਤ ਆਵੇਗਾ ਨਿਊਜ਼ੀਲੈਂਡ, ਇੱਥੇ ਵੇਖੋ ਪੂਰਾ Schedule
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ