ਚੰਡੀਗੜ੍ਹ: 'ਆਮ ਆਦਮੀ ਪਾਰਟੀ' ਨੇ ਪਾਣੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। 


ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ। ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ।