(Source: ECI/ABP News/ABP Majha)
Chandigarh News: ਚੰਡੀਗੜ੍ਹ ਆਲਿਓ ਦੀਵਾਲੀ ਮੌਕੇ ਪਟਾਕੇ ਚਲਾ ਕੇ ਕਿਤੇ ਕਸੂਤੇ ਨਾ ਫਸ ਜਾਇਓ ! ਪੜ੍ਹੋ ਕੀ ਨੇ ਹੁਕਮ
ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਪਟਾਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ 8 ਵਜੇ ਤੋਂ ਰਾਤ 9 ਵਜੇ ਤੱਕ ਹੀ ਚਲਾਏ ਜਾ ਸਕਦੇ ਹਨ
Chandigarh News : ਹੁਣ ਚੰਡੀਗੜ੍ਹ ਵਿੱਚ ਵੀ ਦਿਵਾਲੀ ਮੌਕੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਪਟਾਕੇ ਨਾ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ, ਦੀਵਾਲੀ 'ਤੇ ਸਿਰਫ 2 ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਲੋਕ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ।
ਇਹ ਵੀ ਦੱਸ ਦਈਏ ਕਿ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਗੁਰਪੁਰਬ ਮੌਕੇ ਵੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਪਟਾਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਸ਼ਾਮ 8 ਵਜੇ ਤੋਂ ਰਾਤ 9 ਵਜੇ ਤੱਕ ਹੀ ਚਲਾਏ ਜਾ ਸਕਦੇ ਹਨ। ਸਾਈਲੈਂਟ ਜ਼ੋਨ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਹੀ ਪਟਾਕੇ ਚਲਾਏ ਜਾ ਸਕਦੇ ਹਨ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਸੁਪਰੀਮ ਕੋਰਟ ਨੇ 23 ਅਕਤੂਬਰ 2018 ਨੂੰ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦਾ ਹੁਕਮ ਦਿੱਤਾ ਸੀ, ਪਰ ਇਸ ਦੀ ਆੜ ਵਿੱਚ ਜ਼ਹਿਰੀਲੇ ਪਟਾਕੇ ਬਣਾਏ ਜਾਣ ਲੱਗੇ। ਇਸ ਤੋਂ ਬਾਅਦ, 1 ਦਸੰਬਰ, 2020 ਨੂੰ, NGT ਨੇ ਹੁਕਮ ਦਿੱਤਾ ਕਿ ਜਿੱਥੇ ਵੀ ਹਵਾ ਦੀ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਹੋਵੇ ਉੱਥੇ ਪਟਾਕਿਆਂ ‘ਤੇ ਪਾਬੰਦੀ ਲਾਈ ਜਾਵੇ।
ਇਹ ਵੀ ਜ਼ਿਕਰ ਕਰ ਦਈਏ ਕਿ ਕੌਮੀ ਰਾਜਧਾਨੀ ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਨ ਨੂੰ ਰੋਕਣ ਲਈ ਯੋਜਨਾ ਤਹਿਤ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਪੁਲਿਸ ਨੂੰ ਸ਼ਹਿਰ ਵਿੱਚ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ।
ਦੱਸ ਦਈਏ ਕਿ ਦਿੱਲੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਹਰ ਤਰ੍ਹਾਂ ਦੇ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦੇ ਅਮਲ ‘ਤੇ ਚੱਲ ਰਹੀ ਹੈ। ਪਿਛਲੇ ਸਾਲ ਸਰਕਾਰ ਨੇ ਐਲਾਨ ਕੀਤਾ ਸੀ ਕਿ ਦੀਵਾਲੀ ‘ਤੇ ਸ਼ਹਿਰ ‘ਚ ਪਟਾਕੇ ਚਲਾਉਣ ‘ਤੇ 6 ਮਹੀਨੇ ਤੱਕ ਦੀ ਕੈਦ ਤੇ 200 ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।