Chandigarh News: ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਇਸ ਸਬੰਧੀ ਧਮਕੀ ਭਰੀ ਮੇਲ ਭੇਜੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ 'ਚ ਹੜਕੰਪ ਮੱਚ ਗਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਬੰਬ ਨਿਰੋਧਕ ਦਸਤੇ ਵੀ ਪਹੁੰਚ ਗਏ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ।


ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਮੁਤਾਬਕ ਇਹ ਕੋਈ ਸ਼ਰਾਰਤ ਹੋ ਸਕਦੀ ਹੈ ਪਰ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਕ ਇਹ ਈਮੇਲ ਸਵੇਰੇ 9.40 ਵਜੇ ਆਇਆ ਸੀ।


ਈਮੇਲ ਵਿੱਚ ਕੁਝ ਵੀ ਨਹੀਂ ਲਿਖਿਆ ਗਿਆ ਹੈ ਕਿ ਧਮਕੀ ਦੇਣ ਵਾਲਾ ਕੌਣ ਹੈ। ਯਾਦ ਰਹੇ ਹਸਪਤਾਲ ਦੇ ਨੇੜੇ ਹੀ ਰਿਹਾਇਸ਼ੀ ਇਲਾਕਾ ਹੈ। ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਹੈ। ਧਮਕੀ ਵਿੱਚ ਲਿਖਿਆ ਗਿਆ ਸੀ ਕਿ ਮਾਨਸਿਕ ਹਸਪਤਾਲ ਵਿੱਚ ਬੰਬ ਰੱਖਿਆ ਗਿਆ ਹੈ।


ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਪੂਰੇ ਹਸਪਤਾਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਮਰੀਜ਼ਾਂ ਨੂੰ ਕਿਸੇ ਹੋਰ ਥਾਂ 'ਤੇ ਭੇਜ ਦਿੱਤਾ ਗਿਆ ਹੈ। ਪਾਰਕਿੰਗ ਏਰੀਆ ਤੋਂ ਲੈ ਕੇ ਵਾਰਡ ਤੱਕ ਚੈਕਿੰਗ ਕੀਤੀ ਜਾ ਰਹੀ ਹੈ। ਬੰਬ ਸਕੁਐਡ ਦੇ ਨਾਲ-ਨਾਲ ਡੌਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।


ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸੇ ਤਰ੍ਹਾਂ ਦੀਆਂ ਧਮਕੀਆਂ ਹੋਰ ਹਸਪਤਾਲਾਂ ਨੂੰ ਵੀ ਮਿਲੀਆਂ ਹਨ। ਫਿਲਹਾਲ ਚੰਡੀਗੜ੍ਹ ਸਥਿਤ ਇੰਸਟੀਚਿਊਟ 'ਚ ਬੰਬ ਦੀ ਮੌਜੂਦਗੀ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।