Independence day 2023: ਆਜ਼ਾਦੀ ਦਿਹਾੜੇ ਮੌਕੇ ਵਧੀਆ ਸੇਵਾਵਾਂ ਲਈ ਇਨ੍ਹਾਂ 26 ਸ਼ਖ਼ਸੀਅਤਾਂ ਦਾ ਹੋਵੇਗਾ ਸਨਮਾਨ
ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਪਰੇਡ ਤੋਂ ਸਲਾਮੀ ਲਈ ਜਾਵੇਗੀ।
Chandigarh News: ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ 77ਵੇਂ ਆਜ਼ਾਦੀ ਦਿਹਾੜੇ ਮੌਕੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਹੋਣ ਵਾਲੇ ਸਮਾਰੋਹ ਦੌਰਾਨ ਪਰੇਡ ਤੋਂ ਸਲਾਮੀ ਲਈ ਜਾਵੇਗੀ। ਇਸ ਦੇ ਨਾਲ ਹੀ ਯੂਟੀ ਦੇ ਪ੍ਰਸ਼ਾਸਕ ਵੱਲੋਂ ਯੂਟੀ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੀਆਂ 26 ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਕ ਵਿਅਕਤੀ ਨੂੰ ਸ਼ਲਾਘਾ ਸਰਟੀਫਿਕੇਟ ਦਿੱਤਾ ਜਾਵੇਗਾ।
ਹਾਸਲ ਜਾਣਕਾਰੀ ਅਨੁਸਾਰ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸਿਹਤ ਖੇਤਰ ਵਿੱਚ ਸੈਕਟਰ-32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀ ਡਾ. ਰਵਨੀਤ ਕੌਰ ਤੇ ਸੈਕਟਰ-16 ਦੇ ਸਰਕਾਰੀ ਮਲਟੀ ਸਪੈਸ਼ਲਟੀ ਹਸਪਤਾਲ ਦੇ ਸੀਨੀਅਰ ਨਰਸਿੰਗ ਅਫ਼ਸਰ ਜਸਵਿੰਦਰ ਬਖਸ਼ੀ ਦਾ ਸਨਮਾਨ ਕੀਤਾ ਜਾਵੇਗਾ। ਇਸੇ ਤਰ੍ਹਾਂ ਸੈਕਟਰ-28 ਸਥਿਤ ਸਰਕਾਰੀ ਇੰਡਸਟਰੀਅਲ ਟਰੇਨਿੰਗ ਇੰਸਟੀਟਿਊਟ (ਆਈਟੀਆਈ) ਦੇ ਪ੍ਰਿੰਸੀਪਲ ਅਰੁਣ ਕੁਮਾਰ, ਸੈਕਟਰ-28 ਦੇ ਸਰਕਾਰੀ ਸਕੂਲ ਦੀ ਕਵਿਤਾ ਗੁਲੇਰੀਆ, ਯੂਟੀ ਪ੍ਰਸ਼ਾਸਨ ਦੇ ਵਿੱਤ ਤੇ ਯੋਜਨਾ ਅਫਸਰ ਅਸ਼ਵਨੀ ਡੋਗਰਾ ਦਾ ਸਨਮਾਨ ਕੀਤਾ ਜਾਏਗਾ।
ਇਸ ਤੋਂ ਇਲਾਵਾ ਸੀਨੀਅਰ ਸਹਾਇਕ ਦਵਿੰਦਰ, ਪਾਰੁਲ, ਜ਼ਿਲ੍ਹਾ ਅਟਾਰਨੀ ਰਾਜਿੰਦਰ ਸਿੰਘ, ਜੂਨੀਅਰ ਸਹਾਇਕ ਚੰਦਰ ਸ਼ੇਖਰ, ਮਿਲਖ ਵਿਭਾਗ ਦੀ ਸੀਨੀਅਰ ਸਹਾਇਕ ਸੰਗੀਤਾ ਸਾਹਨੀ, ਹੈੱਡ ਡਰਾਫਟਮੈਨ ਰਛਪਾਲ ਕੌਰ, ਇੰਜਨੀਅਰਿੰਗ ਵਿਭਾਗ ਦੇ ਸੀਨੀਅਰ ਸਕੇਲ ਸਟੈਨੋਗ੍ਰਾਫਰ ਸ਼ਿਵ ਕੁਮਾਰ, ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਨਰੀਪਜੀਤ ਕੌਰ, ਹੋਮ ਗਾਰਡ ਦੇ ਸੈਕਸ਼ਨ ਲੀਡਰ ਦਵਿੰਦਰ ਸਿੰਘ, ਫਾਇਰ ਬ੍ਰਿਗੇਡ ਤੋਂ ਫਾਇਰ ਮੈਨ ਸੰਦੀਪ ਕੁਮਾਰ, ਜੂਡੋ ਕੋਚ ਵਿਵੇਕ ਠਾਕੁਰ, ਸੀਟੀਯੂ ਦੇ ਜਨਰਲ ਮੈਨੇਜਰ ਸਤਿੰਦਰ, ਨਗਰ ਨਿਗਮ ਦੇ ਚੀਫ਼ ਅਕਾਊਂਟ ਅਫਸਰ ਵਰਿੰਦਰ ਸਿੰਘ ਠਾਕੁਰ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਜਾਵੇਗਾ।
ਪ੍ਰਸ਼ਾਸਕ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਲਈ ਡਾ. ਨਮਿਤਾ ਗੁਪਤਾ, ਅਨਾਮਿਕਾ ਵਾਲੀਆ, ਅਵੀਰਲ ਅਗਰਵਾਲ, ਕੇਸ਼ਵ ਗੌਤਮ, ਰਿਤ ਕਪੂਰ, ਗਰੁੱਪ ਕੈਪਟਨ ਪਰਮਜੀਤ ਸਿੰਘ, ਕਰਨਲ ਜਸਦੀਪ ਸੰਧੂ ਤੇ ਮਨੀਸ਼ ਗੁਪਤਾ ਦਾ ਸਨਮਾਨ ਕੀਤਾ ਜਾਵੇਗਾ। ਇਸੇ ਤਰ੍ਹਾਂ ਹਰਮਨਜੀਤ ਕੌਰ ਗਿੱਲ ਨੂੰ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਲਈ ਸ਼ਲਾਘਾ ਸਰਟੀਫਿਕੇਟ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ