ਪੜਚੋਲ ਕਰੋ
Advertisement
(Source: ECI/ABP News/ABP Majha)
Punjab ਸਰਕਾਰ ਨੇ ਸੂਬੇ ਦੀਆਂ 24 ਪੰਚਾਇਤਾਂ ਨੂੰ ਦਿੱਤਾ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ, ਦੇਖੋ ਤੁਹਾਡੇ ਜਿਲ੍ਹੇ ਦਾ ਕਿਹੜਾ ਪਿੰਡ ਜਿੱਤਿਆ
Jimpa honors 24 Gram Panchayats - ਪੰਜਾਬ ਸਰਕਾਰ ਵੱਲੋਂ 15 ਸਤੰਬਰ ਤੋਂ 2 ਅਕਤੂਬਰ, 2023 ਤੱਕ 'ਕੂੜਾ ਮੁਕਤ ਭਾਰਤ' ਵਿਸ਼ੇ ਨਾਲ ਸਬੰਧਤ ਰਾਜ-ਪੱਧਰੀ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਗਈ ਸੀ। ਇਹ ਮੁਹਿੰਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ)
ਚੰਡੀਗੜ੍ਹ - ਪੰਜਾਬ ਦੇ ਜਿਹੜੇ 24 ਪਿੰਡਾਂ ਨੇ ਸਾਫ ਸਫਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅੱਜ ‘ਸਵੱਛ ਭਾਰਤ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਥਾਨਕ ਮਿਊਂਸੀਪਲ ਭਵਨ, ਸੈਕਟਰ 35 ਵਿਚ ਕਰਵਾਇਆ ਗਿਆ ਸੀ।
ਇਸ ਦੇ ਨਾਲ ਹੀ ਸਾਫ-ਸਫਾਈ ਰੱਖਣ, ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਪਿੰਡਾਂ ਦੇ 23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਐਵਾਰਡ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ 15 ਸਤੰਬਰ ਤੋਂ 2 ਅਕਤੂਬਰ, 2023 ਤੱਕ 'ਕੂੜਾ ਮੁਕਤ ਭਾਰਤ' ਵਿਸ਼ੇ ਨਾਲ ਸਬੰਧਤ ਰਾਜ-ਪੱਧਰੀ ‘ਸਵੱਛਤਾ ਹੀ ਸੇਵਾ’ ਮੁਹਿੰਮ ਚਲਾਈ ਗਈ ਸੀ। ਇਹ ਮੁਹਿੰਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਤਹਿਤ ਜਲ ਸ਼ਕਤੀ ਮੰਤਰਾਲੇ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੀ ਇੱਕ ਸਾਂਝੀ ਪਹਿਲ ਸੀ।
‘ਉੱਤਮ ਪਿੰਡ’ ਐਵਾਰਡ
ਸਮਾਗਮ ਦੌਰਾਨ ਜਿਨ੍ਹਾਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਐਵਾਰਡ ਦਿੱਤਾ ਗਿਆ ਉਨ੍ਹਾਂ ਵਿਚ ਧਰਦਿਓ (ਜ਼ਿਲ੍ਹਾ ਅੰਮ੍ਰਿਤਸਰ), ਭੈਣੀ ਮਹਿਰਾਜ (ਬਰਨਾਲਾ), ਭੋਡੀਪੁਰਾ (ਬਠਿੰਡਾ), ਲੰਭਵਾਲੀ (ਫਰੀਦਕੋਟ), ਬਾਠਾਂ ਖੁਰਦ (ਫਤਹਿਗੜ੍ਹ ਸਾਹਿਬ), ਪੰਨੀਵਾਲਾ ਮਾਹਲਾ (ਫਾਜ਼ਿਲਕਾ), ਮਣਕਿਆ ਵਾਲਾ (ਫਿਰੋਜ਼ਪੁਰ), ਧਮਰਾਈ (ਗੁਰਦਾਸਪੁਰ), ਨਾਰੂ ਨੰਗਲ ਕਿਲਾ (ਹੁਸ਼ਿਆਰਪੁਰ), ਰੁੜਕਾਂ ਕਲਾਂ (ਜਲੰਧਰ), ਮਾਣਕ (ਕਪੂਰਥਲਾ), ਚਹਿਲਾਂ (ਲੁਧਿਆਣਾ), ਮਾਣਕ ਹੇੜੀ (ਮਾਲੇਰਕੋਟਲਾ), ਮਾਨਬੀਬੜੀਆਂ (ਮਾਨਸਾ), ਪੱਤੋ ਜਵਾਹਰ ਸਿੰਘ ਵਾਲਾ (ਮੋਗਾ), ਭੂੰਦੜ (ਸ੍ਰੀ ਮੁਕਤਸਰ ਸਾਹਿਬ), ਮੋਹੀ ਕਲਾਂ (ਪਟਿਆਲਾ), ਮਨਵਾਲ (ਪਠਾਨਕੋਟ), ਦਤਾਰਪੁਰ (ਰੂਪਨਗਰ), ਘਰਾਚੋਂ (ਸੰਗਰੂਰ), ਭੱਦਲਵਡ (ਸੰਗਰੂਰ), ਮਾਜਰੀ (ਐਸ.ਏ.ਐਸ. ਨਗਰ), ਮਾਹਲ ਖੁਰਦ (ਐਸ.ਬੀ.ਐਸ. ਨਗਰ) ਅਤੇ ਰਾਮ ਸਿੰਘ ਵਾਲਾ (ਤਰਨ ਤਾਰਨ) ਸ਼ਾਮਲ ਹਨ।
‘ਉੱਤਮ ਸਫਾਈ ਸੇਵਕ’ ਐਵਾਰਡ
ਇਸ ਤੋਂ ਇਲਾਵਾ ਜਿਹੜੇ 23 ‘ਉੱਤਮ ਸਫਾਈ ਸੇਵਕ’ ਐਵਾਰਡ ਦਿੱਤੇ ਗਏ ਹਨ ਉਨ੍ਹਾਂ ਵਿਚ ਕੁਲਵੰਤ ਸਿੰਘ (ਧਰਦਿਓ, ਰਈਆ), ਮੰਗੂ ਰਾਮ (ਭੋਤਨਾ, ਸ਼ਹਿਣਾ), ਗੁਰਮੀਤ ਸਿੰਘ (ਭੋਡੀਪੁਰਾ, ਭਗਤਾ ਭਾਈ ਕਾ), ਜਸਵਿੰਦਰ ਸਿੰਘ (ਮੁਮਾਰਾ, ਫਰੀਦਕੋਟ), ਸਤੀਸ਼ ਕੁਮਾਰ (ਭਾਮੀਆਂ, ਖਮਾਣੋਂ), ਸੁਨੀਲ ਕੁਮਾਰ (ਪੰਜ ਕੋਸੀ, ਖੂਈਆਂ ਸਰਵਰ), ਹਰਚਰਨ ਸਿੰਘ (ਕਸੋਆਣਾ, ਜ਼ੀਰਾ), ਲਖਵਿੰਦਰ ਸਿੰਘ (ਪੇਰੋਸ਼ਾਹ, ਸ੍ਰੀ ਹਰਗੋਬਿੰਦਪੁਰ), ਕੁਲਵਿੰਦਰ ਕੌਰ (ਬਿਲਸਾਪੁਰ, ਹੁਸ਼ਿਆਰਪੁਰ), ਬਸਤਿੰਦਰ ਸਿੰਘ (ਲਿੱਧਰਾਂ, ਜਲੰਧਰ ਪੱਛਮੀ), ਮੇਜਰ ਸਿੰਘ (ਸਿੱਧਵਾਂ, ਕਪੂਰਥਲਾ), ਸੁਮਿੱਤਰਾ (ਠੱਕਰਵਾਲ, ਲੁਧਿਆਣਾ-1), ਰਾਮਾਂ (ਮਾਣਕਹੇੜੀ, ਮਾਲੇਰਕੋਟਲਾ), ਸੱਤਿਆ ਪ੍ਰਕਾਸ਼ (ਦਾਤੇਵਾਸ, ਬੁਢਲਾਡਾ), ਕਰਮ ਚੰਦ (ਚੋਟੀਆਂ ਖੁਰਦ, ਮੋਗਾ-2), ਸੰਦੀਪ ਸਿੰਘ (ਕਿੱਲਿਆ ਵਾਲੀ, ਲੰਬੀ), ਗੋਪਾਲ ਵਰਮਾ (ਹਰਦਾਸਪੁਰ, ਪਟਿਆਲਾ ਦਿਹਾਤੀ), ਰਵਿੰਦਰ ਰਵਿਦਾਸ (ਮਨਵਾਲ, ਪਠਾਨਕੋਟ), ਚਰਨਜੀਤ ਸਿੰਘ (ਦਤਾਰਪੁਰ, ਮੋਰਿੰਡਾ), ਮੁਖਤਿਆਰ ਸਿੰਘ (ਮੋਜੋਵਾਲ, ਸੁਨਾਮ), ਅਕਾਸ਼ (ਮਦਨਹੇੜੀ, ਖਰੜ), ਸੁਖਵਿੰਦਰ ਰਾਮ (ਭਾਰਟਾ ਕਲਾਂ, ਐਸ.ਬੀ.ਐਸ. ਨਗਰ) ਅਤੇ ਰਾਮ ਲਾਲ (ਪੱਟੀ) ਦੇ ਨਾਂ ਸ਼ਾਮਲ ਹਨ।
‘ਉੱਤਮ ਸਕੂਲ’ ਐਵਾਰਡ
ਜਿਹੜੇ 23 ਸਰਕਾਰੀ ਸਕੂਲਾਂ ਨੂੰ ‘ਉੱਤਮ ਸਕੂਲ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਵਿਚ ਪਿੰਡ ਝੰਜੋਤੀ (ਅੰਮ੍ਰਿਤਸਰ), ਉੱਪਲੀ (ਬਰਨਾਲਾ), ਪੱਕਾਂ ਕਲਾਂ (ਬਠਿੰਡਾ), ਸੁੱਖਣਵਾਲਾ (ਫਰੀਦਕੋਟ), ਸਮਸ਼ਪੁਰ (ਫਤਹਿਗੜ੍ਹ ਸਾਹਿਬ), ਚਾਨਣ ਵਾਲਾ (ਫਾਜ਼ਿਲਕਾ), ਭਾਂਗਰ/ਸਤੀਏ ਵਾਲਾ (ਫਿਰੋਜ਼ਪੁਰ), ਕੋਟ ਧੰਦਲ (ਗੁਰਦਾਸਪੁਰ), ਨਾਰੂ ਨੰਗਲ ਖਾਸ (ਹੁਸ਼ਿਆਰਪੁਰ), ਜਮਸ਼ੇਰ (ਜਲੰਧਰ), ਸਿੱਧਵਾਂ (ਕਪੂਰਥਲਾ), ਐਤਿਆਣਾ (ਲੁਧਿਆਣਾ), ਬਾਗੜੀਆਂ (ਮਾਲੇਰਕੋਟਲਾ), ਝੁਨੀਰ (ਮਾਨਸਾ), ਬਿਲਾਸਪੁਰ (ਮੋਗਾ), ਉਦੇਕਰਨ (ਸ੍ਰੀ ਮੁਕਤਸਰ ਸਾਹਿਬ), ਕਲਿਆਣ (ਪਟਿਆਲਾ), ਬਧਾਨੀ (ਪਠਾਨਕੋਟ), ਝੱਲੀਆਂ ਕਲਾਂ (ਰੂਪਨਗਰ), ਤੋਲਾਵਾਲ (ਸੰਗਰੂਰ), ਮੋਲੀ ਬੈਦਵਾਨ (ਐਸ.ਏ.ਐਸ. ਨਗਰ), ਹਿਆਲਾ (ਐਸ.ਬੀ.ਐਸ. ਨਗਰ) ਅਤੇ ਖਡੂਰ ਸਾਹਿਬ (ਤਰਨ ਤਾਰਨ) ਦੇ ਨਾਂ ਸ਼ਾਮਲ ਹਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement