Chandigarh Jobs: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਚੰਡੀਗੜ੍ਹ ਸ਼ਾਖਾ ਦਫ਼ਤਰ ਨੇ ਇੱਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਸੇਵਾਮੁਕਤ ਪੁਲਿਸ ਅਧਿਕਾਰੀ ਐਨਆਈਏ ਵਿੱਚ ਜਾਂਚ ਮਾਹਿਰ (ਸਲਾਹਕਾਰ) ਵਜੋਂ ਕੰਮ ਕਰ ਸਕਦੇ ਹਨ। ਪੁਲਿਸ ਅਧਿਕਾਰੀਆਂ ਤੋਂ ਇਲਾਵਾ ਕੇਂਦਰ ਅਤੇ ਰਾਜ ਸਰਕਾਰਾਂ ਦੇ ਸੇਵਾਮੁਕਤ ਅਧਿਕਾਰੀਆਂ ਨੂੰ ਵਾਕ-ਇਨ-ਇੰਟਰਵਿਊ ਲਈ ਬੁਲਾਇਆ ਗਿਆ ਹੈ।


ਸਿਰਫ਼ ਚੰਡੀਗੜ੍ਹ ਵਿੱਚ ਹੀ ਹੋਵੇਗੀ ਪੋਸਟਿੰਗ


ਏਜੰਸੀ ਕੋਲ ਇਨਵੈਸਟੀਗੇਸ਼ਨ ਸਪੈਸ਼ਲਿਸਟ (ਸਲਾਹਕਾਰ) ਦੀਆਂ ਤਿੰਨ ਅਸਾਮੀਆਂ ਹਨ। ਦੱਸ ਦਈਏ ਕਿ ਪੋਸਟਿੰਗ ਸਿਰਫ ਚੰਡੀਗੜ੍ਹ ਵਿੱਚ ਹੋਵੇਗੀ। ਇੰਸਪੈਕਟਰ, ਡੀਐਸਪੀ, ਐਸਪੀ ਅਤੇ ਕੇਂਦਰੀ ਪੁਲਿਸ ਸੰਸਥਾਵਾਂ ਵਿੱਚ ਇੱਕੋ ਰੈਂਕ ਦੇ ਸੇਵਾਮੁਕਤ ਅਧਿਕਾਰੀ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਸੀਬੀਆਈ, ਐਨਸੀਬੀ, ਆਈਬੀ, ਕੈਬਨਿਟ ਸਕੱਤਰੇਤ, ਐਨਟੀਆਰਓ, ਕਸਟਮ, ਇਨਕਮ ਟੈਕਸ, ਡੀਆਰਆਈ ਤੋਂ ਸੇਵਾਮੁਕਤ ਅਧਿਕਾਰੀ ਵੀ ਅਪਲਾਈ ਕਰ ਸਕਦੇ ਹਨ।


ਇਹ ਵੀ ਪੜ੍ਹੋ:Ludhiana News: ਇੰਸਟਾ ਸਟਾਰ ਜਸਨੀਤ ਕੌਰ ਦੀਆਂ ਵਧੀਆਂ ਮੁਸ਼ਕਲਾਂ...ਗੈਂਗਸਟਰਾਂ ਨਾਲ ਜੁੜੇ ਤਾਰ? ਲੱਕੀ ਸੰਧੂ ਦੀ ਗ੍ਰਿਫਤਾਰੀ ਮਗਰੋਂ ਹੋਣਗੇ ਖੁਲਾਸੇ!


ਕੀ ਰੱਖੀ ਗਈ ਹੈ ਯੋਗਤਾ ?


ਦੱਸ ਦਈਏ ਕਿ ਬਿਨੈਕਾਰ ਦੀ ਉਮਰ 65 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਕੋਲ ਅਪਰਾਧਿਕ ਮਾਮਲਿਆਂ, ਖੁਫੀਆ ਜਾਂ ਦਹਿਸ਼ਤ ਨਾਲ ਨਜਿੱਠਣ ਲਈ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ। ਬਿਨੈਕਾਰ ਵਾਕ-ਇਨ-ਇੰਟਰਵਿਊ ਲਈ 22 ਅਤੇ 23 ਮਈ ਨੂੰ ਸਵੇਰੇ 11.00 ਵਜੇ ਬੁੜੈਲ ਜੇਲ੍ਹ, ਸੈਕਟਰ 51 ਸਥਿਤ ਐਨਆਈਏ ਦੇ ਦਫ਼ਤਰ ਵਿੱਚ ਦਸਤਾਵੇਜ਼ਾਂ ਸਮੇਤ ਪਹੁੰਚ ਸਕਦੇ ਹਨ। ਇਹ ਸਰਕੂਲਰ ਐਨਆਈਏ ਦੇ ਸ਼ਾਖਾ ਦਫ਼ਤਰ ਦੇ ਐਸਪੀ ਦਿਨੇਸ਼ ਗਰਗ ਨੇ ਜਾਰੀ ਕੀਤਾ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਵਾਸੀਆਂ ਲਈ ਚੰਗੀ ਖਬਰ, ਸੂਬੇ 'ਚ ਅੱਜ ਤੋਂ ਸ਼ੁਰੂ ਹੋਣਗੇ 80 ਨਵੇਂ ਆਮ ਆਦਮੀ ਕਲੀਨਿਕ


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ