ਚੰਡੀਗੜ੍ਹ ਏਅਰਪੋਰਟ 'ਤੇ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ, ਕਿਸਾਨ ਵਿਰੋਧੀ ਬਿਆਨ ਤੋਂ ਸੀ ਨਾਰਾਜ਼
Kangana Ranaut Slapped By CISF Guard: ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮੁਲਾਜ਼ਮ ਨੇ ਥੱਪੜ ਮਾਰ ਦਿੱਤਾ ਹੈ। ਅਦਾਕਾਰਾ ਨੇ ਦੋਸ਼ ਲਾਏ ਹਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Kangana Ranaut Slapped By CISF Guard: ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰ ਦਿੱਤਾ ਹੈ। ਅਦਾਕਾਰਾ ਨੇ ਇਹ ਦੋਸ਼ ਲਾਏ ਹਨ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥੱਪੜ ਮਾਰਨ ਵਾਲੀ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।
BREAKING NEWS | कंगना रनौत को थप्पड़ पड़ने की खबर
— ABP News (@ABPNews) June 6, 2024
- CISF की महिला जवान ने चंडीगढ़ एयरपोर्ट पर कंगना को मारा थप्पड़@romanaisarkhan | https://t.co/smwhXUROiK #BreakingNews #Chandigarh #KanganaRanaut #BJP pic.twitter.com/sPZwdOKMow
ਕਿਸਾਨਾਂ ਵਿਰੱਧ ਬੋਲਣ ਤੋਂ ਸੀ ਨਾਰਾਜ਼
ਕੰਗਨਾ ਰਣੌਤ ਦੇ ਰਾਜਨੀਤਿਕ ਸਲਾਹਕਾਰ ਦੇ ਅਨੁਸਾਰ, ਚੰਡੀਗੜ੍ਹ ਏਅਰਪੋਰਟ ਦੇ ਅੰਦਰ ਇੱਕ CISF ਮਹਿਲਾ ਮੁਲਾਜ਼ਮ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਸੀਆਈਐਸਐਫ ਦੇ ਗਾਰਡਾਂ ਨੂੰ ਹਟਾ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਖਿਲਾਫ ਬੋਲਣ 'ਤੇ ਸੀਆਈਐਸਐਫ ਗਾਰਡ ਕੰਗਨਾ ਰਣੌਤ ਤੋਂ ਨਾਰਾਜ਼ ਸੀ।
ਇਹ ਘਟਨਾ ਵੀਰਵਾਰ ਦੁਪਹਿਰ 3.30 ਵਜੇ ਵਾਪਰੀ। ਕੰਗਨਾ ਰਣੌਤ ਏਅਰਪੋਰਟ ਸੁਰੱਖਿਆ ਜਾਂਚ ਤੋਂ ਬਾਹਰ ਨਿਕਲ ਰਹੀ ਸੀ ਜਦੋਂ ਮਹਿਲਾ ਸਿਪਾਹੀ ਨੇ ਉਸ 'ਤੇ ਹੱਥ ਚੁੱਕਿਆ। ਕੰਗਨਾ ਨੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਹੈ। ਕਿਸਾਨ ਅੰਦੋਲਨ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲਾ ਸੀਆਈਐਸਐਫ ਜਵਾਨ ਉਸ ਦੇ ਬਿਆਨ ਤੋਂ ਦੁਖੀ ਸੀ। ਫਿਲਹਾਲ ਏਅਰਪੋਰਟ 'ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਕੁਲਵਿੰਦਰ ਨੂੰ ਕਮਾਂਡੈਂਟ ਦੇ ਕਮਰੇ 'ਚ ਹੀ ਬਿਠਾ ਕੇ ਰੱਖਿਆ ਹੈ। ਕੰਗਨਾ ਦਿੱਲੀ ਲਈ ਰਵਾਨਾ ਹੋ ਗਈ ਹੈ।
ਦਿੱਲੀ ਲਈ ਕੰਗਨਾ ਹੋਈ ਸੀ ਰਵਾਨਾ
ਦੱਸ ਦੇਈਏ ਕਿ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਅੱਜ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ਤੋਂ ਥੱਪੜ ਮਾਰਨ ਦੀ ਖ਼ਬਰ ਆਈ ਹੈ। ਕੰਗਨਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ। ਕੰਗਨਾ ਨੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ