Sikh Prisoners: ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ, ਪੁਲਿਸ ਨੇ ਵਧਾਈ ਸੁਰੱਖਿਆ
ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ।
ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ
Demand for the release of Sikh prisoners: ਮੋਹਾਲੀ 'ਚ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਚੱਲ ਰਿਹਾ ਹੈ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ।
ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਤੇ ਮੋਹਾਲੀ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਖ਼ਾਸ ਤੌਰ 'ਤੇ ਸੈਕਟਰ 52-53 ਲਾਈਟ ਪੁਆਇੰਟ 'ਤੇ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਸੜਕ ਦੇ ਇੱਕ ਹਿੱਸੇ ਨੂੰ ਜਾਮ ਕਰ ਦਿੱਤਾ ਹੈ।
ਫਰਵਰੀ ਵਿੱਚ ਵੀ ਹੋਇਆ ਸੀ ਪ੍ਰਦਰਸ਼ਨ
ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਵਧਾਉਣ ਦਾ ਫੈਸਲਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਤੇ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਫਰਵਰੀ ਵਿੱਚ ਬੰਦੀ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਦੌਰਾਨ ਚੰਡੀਗੜ੍ਹ-ਮੋਹਾਲੀ ਸਰਹੱਦ ਨੇੜੇ ਵਾਪਰੀ ਇਸ ਘਟਨਾ ਵਿੱਚ 33 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਤੇ ਪੁਲਿਸ ਦੀਆਂ ਦਰਜਨਾਂ ਗੱਡੀਆਂ ਨੁਕਸਾਨੀਆਂ ਗਈਆਂ ਸੀ।
ਕਿਸ ਦੀ ਰਿਹਾਈ ਦੀ ਕਰ ਰਹੇ ਮੰਗ?
ਦੱਸਣਯੋਗ ਹੈ ਕਿ ਗਰੁੱਪ ਦੇ ਮੈਂਬਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਅਤੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਸਣੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ