Chandigarh News: ਖਾਲਿਸਤਾਨ ਪੱਖੀਆਂ ਨੇ ਹੁਣ ਚੰਡੀਗੜ੍ਹ ਵਿੱਚ ਐਕਸ਼ਨ ਕੀਤਾ ਹੈ। ਚੰਡੀਗੜ੍ਹ ਏਅਰਪੋਰਟ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿਮੇਵਾਰੀ ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਨੇ ਲਈ ਹੈ। ਇਸ ਦੇ ਨਾਲ ਹੀ ਉਸ ਨੇ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਦੀ ਹਿੱਟ ਲਿਸਟ ਵਿੱਚ ਸ਼ਾਮਲ ਸਿੱਖ ਫਾਰ ਜਸਟਿਸ (SFJ) ਦਾ ਖਾਲਿਸਤਾਨ ਪੱਖੀ ਲੀਡਰ ਗੁਰਪਤਵੰਤ ਸਿੰਘ ਪੰਨੂ ਕਾਫੀ ਐਕਟਿਵ ਨਜ਼ਰ ਆ ਰਿਹਾ ਹੈ। ਹੁਣ ਉਸ ਨੇ ਮੁਹਾਲੀ ਦੇ ਚੰਡੀਗੜ੍ਹ ਏਅਰਪੋਰਟ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਵਾਏ ਹਨ। ਪੰਨੂ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਉਸ ਨੇ ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ।
ਗੁਰਪਤਵੰਤ ਪੰਨੂ ਨੇ ਧਮਕੀ ਦਿੱਤੀ ਹੈ ਕਿ ਸਿੱਖ ਫਾਰ ਜਸਟਿਸ ਦੀ ਅੰਮ੍ਰਿਤਸਰ, ਅਹਿਮਦਾਬਾਦ, ਦਿੱਲੀ ਹਵਾਈ ਅੱਡਿਆਂ ਤੱਕ ਪਹੁੰਚ ਹੈ। ਪੰਨੂ ਨੇ ਕਿਹਾ ਹੈ ਕਿ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਨਾਲ ਉਡਾਣ ਵਿੱਚ ਨਾ ਚੜ੍ਹੋ ਕਿਉਂਕਿ ਇਸ ਨਾਲ ਸਿੱਖਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਖ਼ਤਰਾ ਹੋਵੇਗਾ।
ਦਰਅਸਲ ਕੈਨੇਡਾ 'ਚ 18 ਜੂਨ ਨੂੰ ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੰਨੂ ਕਾਫੀ ਐਕਟਿਵ ਹੈ। ਉਹ ਹਰ ਰੋਜ਼ ਭਾਰਤ ਤੇ ਕੈਨੇਡਾ ਵਿੱਚ ਭਾਰਤੀ ਰਾਜਦੂਤਾਂ ਨੂੰ ਧਮਕੀਆਂ ਦਿੰਦਾ ਰਹਿੰਦਾ। ਕੈਨੇਡਾ ਤੇ ਭਾਰਤ ਦਰਮਿਆਨ ਪੈਦਾ ਹੋਏ ਵਿਵਾਦ ਵਿੱਚ ਵੀ ਪੰਨੂ ਦਾ ਅਹਿਮ ਯੋਗਦਾਨ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।