ਪੜਚੋਲ ਕਰੋ

Mohali : ਕ੍ਰਾਈਮ ਬਰਾਂਚ ਤੇ STF ਵਿੰਗ ਦਾ ਅਫ਼ਸਰ ਦੱਸ ਲੋਕਾਂ ਨਾਲ ਮਾਰਦੇ ਸੀ ਠੱਗੀਆਂ, ਸਾਹਮਣੇ ਟੱਕਰ ਗਈ ਅਸਲੀ ਪੁਲਿਸ 

Kharar police Arrested - ਗਿਰੋਹ ਮੈਂਬਰ ਸਿਹਤ ਪੱਖੋਂ ਚੰਗੇ ਉੱਚੇ ਲੰਮੇ ਅਤੇ ਤੰਦਰੁਸਤ ਨਜ਼ਰ ਆਉਂਦੇ ਹਨ ਆਪਣੀ ਇਸ ਦਿੱਖ ਦਾ ਗਲਤ ਇਸਤੇਮਾਲ ਕਰ ਉਹ ਪੂਰੀ ਪਲਾਨਿੰਗ ਦੇ ਨਾਲ ਆਪਣਾ ਸ਼ਿਕਾਰ ਤੈਅ ਕਰਦੇ ਸਨ ਜ਼ੋ ਖੁਦ ਨੂੰ ਪੁਲਿਸ ਨਾਲ ਸਬੰਧਤ

Mohali News : ਥਾਣਾ ਸਦਰ ਖਰੜ ਪੁਲਿਸ ਨੂੰ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕਰਨ 'ਚ ਕਾਮਯਾਬੀ ਹੱਥ ਲੱਗੀ ਹੈ ਜਿਸ ਦੇ ਮੈਂਬਰ ਖੁਦ ਨੂੰ ਪੁਲਿਸ ਮੁਲਾਜਮ ਦੱਸਦੇ ਹੋਏ ਲੋਕਾਂ ਪਾਸੋਂ ਜ਼ਬਰੀ ਵਸੂਲੀ ਕਰਨ, ਧਮਕੀਆਂ ਦੇਣ, ਟਾਰਗੇਟ ਕੀਤੇ ਲੋਕਾਂ ਨੂੰ ਅਗਵਾ ਕਰ ਫਿਰੌਤੀ ਮੰਗਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਆ ਰਹੇ ਸਨ। 

ਪੁਲਿਸ ਵੱਲੋਂ ਇਸ ਸੰਬੰਧ ਚ ਗਿਰੋਹ ਦੇ ਮੈਂਬਰਾਂ ਖਿਲਾਫ ਧਾਰਾ 419, 365, 384, 506, 34 ਅਧੀਨ ਮਾਮਲਾ ਦਰਜ ਕਰ 5 ਜਣਿਆਂ ਨੂੰ ਗ੍ਰਿਫਤਾਰ ਕਰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੋਂ ਉਨ੍ਹਾਂ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਜਾਣਕਾਰੀ ਦਿੰਦੇ ਹੋਏ ਐਸ ਪੀ (ਰੂਰਲ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਇੰਚਾਰਜ ਜਗਜੀਤ ਸਿੰਘ ਦੀ ਅਗਵਾਈ ਹੇਠ ਏਐਸਆਈ ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ- ਬ- ਨਾਕਾਬੰਦੀ 200 ਫੁੱਟ ਏਅਰਪੋਰਟ ਰੋਡ ਉਤੇ ਮੌਜੂਦ ਸੀ ਕਿ ਇਸੇ ਦੌਰਾਨ ਇਕ ਮੁਖਬਰ ਵਲੋਂ ਇਤਲਾਹ ਦਿੱਤੀ ਕਿ ਯਾਦਵਿੰਦਰ ਸਿੰਘ ਬਡਾਲੀ ਆਲਾ ਸਿੰਘ ਫ਼ਤਿਹਗੜ੍ਹ ਸਾਹਿਬ, ਬਲਜਿੰਦਰ ਸਿੰਘ ਸਿੱਧਵਾਂ ਬੇਟ ਲੁਧਿਆਣਾ, ਤਰਨਜੀਤ ਸਿੰਘ ਮੋਹਾਲੀ ਸਣੇ ਇਨਾਂ ਦੇ ਹੋਰ ਸਾਥੀ ਇਕ ਗੱਡੀ ਚ ਸਵਾਰ ਹੋਕੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸ ਲੋਕਾਂ ਪਾਸੋਂ ਜ਼ਬਰੀ ਉਗਰਾਹੀ, ਧਮਕਾਉਣ ਅਤੇ ਅਗਵਾ ਕਰ ਵਸੂਲੀ ਕਰਦੇ ਆ ਰਹੇ ਹਨ।

ਜੋ ਅੱਜ ਵੀ ਇਸੇ ਫਿਰਾਕ 'ਚ ਇਸ ਏਰੀਆ ਅੰਦਰ ਇਕ ਗੱਡੀ 'ਚ ਸਵਾਰ ਹੋ ਘੁੰਮ ਰਹੇ ਹਨ। ਸੂਚਨਾ ਮਿਲਦਿਆਂ ਹੀ ਮੁਲਾਜਮਾਂ ਵੱਲੋਂ ਫੌਰੀ ਹਰਕਤ 'ਚ ਆ ਸੰਬੰਧਿਤ ਏਰੀਆ ਦੇ ਅੰਦਰ ਵੱਖ-ਵੱਖ ਥਾਂਈਂ ਨਾਕਾਬੰਦੀ ਕਰ ਇਸ ਤਰ੍ਹਾਂ ਸ਼ੱਕੀ ਹਾਲਤ ਦੇ ਵਿਚ ਘੁੰਮ ਰਹੇ ਮੁਲਜ਼ਮਾਂ ਉੱਤੇ ਨਜ਼ਰ ਰੱਖਣੀ ਸ਼ੁਰੂ ਕੀਤੀ ਤਾਂ ਇਕ ਥਾਰ ਗੱਡੀ 'ਚ ਸਵਾਰ ਤਿੰਨ ਵਿਅਕਤੀਆਂ ਨੂੰ ਰੋਕ ਜਦੋਂ ਸਾਰੀ ਛਾਣਬੀਣ ਕੀਤੀ ਤਾਂ ਉਕਤ ਤਿੰਨੋਂ ਉਹੀ ਵਿਅਕਤੀ ਨਿਕਲੇ ਜਿਨ੍ਹਾਂ ਬਾਰੇ ਇਤਲਾਹ ਹਾਸਲ ਹੋਈ ਸੀ।

ਪੁਲਿਸ ਅਫ਼ਸਰ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਮਗਰੋਂ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਉਨ੍ਹਾਂ ਦੇ 2 ਹੋਰ ਸਾਥੀਆਂ ਜਸਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੋਵੇਂ ਵਾਸੀ ਖਰੜ ਨੂੰ ਖਰੜ ਦੇ ਤੋਲੇ ਮਾਜ਼ਰਾ ਤੋਂ ਪਿੰਡ ਮਗਰ ਨੂੰ ਜਾਂਦੀਆਂ ਬਾਗਾਂ ਕੋਲੋਂ ਦੀ ਕਾਬੂ ਕੀਤਾ ਗਿਆ ਹੈ।

ਪੁੱਛਗਿੱਛ ਦੌਰਾਨ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਇਹ ਗਿਰੋਹ ਜਿਸਦੇ ਮੈਂਬਰ ਸਿਹਤ ਪੱਖੋਂ ਚੰਗੇ ਉੱਚੇ ਲੰਮੇ ਅਤੇ ਤੰਦਰੁਸਤ ਨਜ਼ਰ ਆਉਂਦੇ ਹਨ ਆਪਣੀ ਇਸ ਦਿੱਖ ਦਾ ਗਲਤ ਇਸਤੇਮਾਲ ਕਰ ਉਹ ਪੂਰੀ ਪਲਾਨਿੰਗ ਦੇ ਨਾਲ ਆਪਣਾ ਸ਼ਿਕਾਰ ਤੈਅ ਕਰਦੇ ਸਨ ਜ਼ੋ ਖੁਦ ਨੂੰ ਪੁਲਿਸ ਨਾਲ ਸਬੰਧਤ ਕ੍ਰਾਈਮ ਬਰਾਂਚ, ਐਸਟੀਐਫ ਆਦਿ ਵਿੰਗ ਦੇ ਮੁਲਾਜ਼ਮ ਦੱਸਕੇ, ਇਸਦੀ ਧੌਂਸ ਵਿਖਾ ਲੋਕਾਂ ਪਾਸੋਂ ਜ਼ਬਰੀ ਵਸੂਲੀ ਕਰਨ ਦੇ ਨਾਲ, ਉਨਾਂ ਨੂੰ ਝੂਠੇ ਕੇਸ ਚ ਫਸਾਉਣ ਦਾ ਦਬਕਾ ਮਾਰ , ਅਗਵਾ ਤੱਕ ਕਰ ਲੈਂਦੇ ਸਨ ਅਤੇ ਛੱਡਣ ਦੇ ਬਹਾਨੇ ਮੋਟੀ ਫਿਰੌਤੀ ਦੀ ਡਿਮਾਂਡ ਰੱਖਦੇ ਸਨ ਇਸਦੇ ਬਦਲੇ ਉਸ ਵਿਅਕਤੀ ਨਾਲ ਜਿੱਥੇ ਸੈਟਿੰਗ ਹੁੰਦੀ ਉਹ ਰਕਮ ਉਸ ਕੋਲੋਂ ਦੀ ਲੈ ਲੈਂਦੇ ਸਨ। ਇਸ ਤਰ੍ਹਾਂ ਉਹ ਲਗਾਤਾਰ ਆਪਣੇ ਇਸ ਨਜਾਇਜ਼ ਧੰਦੇ ਨੂੰ ਅੰਜਾਮ ਦਿੰਦੇ ਆ ਰਹੇ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Hospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget