BJP MP Kirron Kher: ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਵੋਟਰਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ ਹੈ। ਦਰਅਸਲ, ਕਿਰਨ ਖੇਰ ਬੁੱਧਵਾਰ (15 ਮਾਰਚ) ਨੂੰ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਈ ਸੀ। ਕਿਸ਼ਨਗੜ੍ਹ ਵਿੱਚ ਕਰਵਾਈ ਇਸ ਮੀਟਿੰਗ ਵਿੱਚ ਉਹ ਆਪਣੇ ਸੰਸਦੀ ਹਲਕੇ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰ ਰਹੇ ਸਨ। ਦਾਅਵਾ ਕੀਤਾ ਜਾ ਰਿਹੈ ਕਿ ਇਸ ਦੌਰਾਨ ਉਹਨਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜੋ ਅਣਉਚਿਤ ਸਨ।


ਇਸ ਪ੍ਰੋਗਰਾਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਬਾਰੇ ਇਹ ਦਾਅਵਾ ਕੀਤਾ ਜਾ ਰਿਹੈ ਕਿ ਕਿਰਨ ਖੇਰ ਨੇ ਵੋਟਰਾਂ ਬਾਰੇ ਗੱਲ ਕਰਦੇ ਹੋਏ 'ਲਾਹਤ ਹੈ' ਅਤੇ 'ਛਿੱਤਰ ਫੇਰਨੇ ਚਾਹੀਏ' ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਹੈ। ਉਨ੍ਹਾਂ 'ਤੇ ਦੋਸ਼ ਹੈ ਕਿ ਉਹਨਾਂ ਨੇ ਆਪਣੇ ਸੰਸਦੀ ਹਲਕੇ ਦੇ ਵੋਟਰਾਂ ਲਈ 'ਮਾੜੇ' ਸ਼ਬਦਾਂ ਦੀ ਵਰਤੋਂ ਕੀਤੀ ਹੈ। ਕਾਂਗਰਸ ਅਤੇ 'ਆਪ' ਇਸ ਲਈ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਮੰਗ ਕਰ ਰਹੇ ਹਨ।


ਕੀ ਹੈ ਵੀਡੀਓ ਵਿੱਚ?


ਇਸ ਵੀਡੀਓ ਵਿੱਚ ਚੰਡੀਗੜ੍ਹ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦੈ ਕਿ ਜੇ ਦੀਪ ਕੰਪਲੈਕਸ ਵਿੱਚ ਇੱਕ ਵੀ ਵਿਅਕਤੀ ਮੈਨੂੰ ਵੋਟ ਨਹੀਂ ਪਾਉਂਦਾ ਤਾਂ ਫਿਰ ਬੜੀ ਲਾਹਤ ਵਾਲੀ ਗੱਲ ਹੈ...ਜਾ ਕੇ ਛਿੱਤਰ ਫੇਰਨੇ ਚਾਹੀਦੇ ਹਨ ਉਨ੍ਹਾਂ ਨੂੰ। ਖੇਰ ਨੇ ਇਹੀ ਟਿੱਪਣੀ ਹਲਕੇ-ਫੁਲਕੇ ਢੰਗ ਨਾਲ ਕੀਤੀ ਗਈ ਸੀ ਪਰ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਨੇ ਇਸ ਨੂੰ ਲੈ ਕੇ ਸਿਆਸੀ ਬਵਾਲ ਖੜ੍ਹਾ ਕਰ ਦਿੱਤਾ ਹੈ।


ਕਾਂਗਰਸ ਤੇ 'ਆਪ' 'ਤੇ ਸਾਧਿਆ ਨਿਸ਼ਾਨਾ 


ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਕਿਹਾ, ਬੜੇ ਦੁੱਖ ਦੀ ਗੱਲ ਹੈ ਕਿ ਸੰਸਦ ਮੈਂਬਰ ਨੇ ਆਪਣੀ ਵੋਟ ਪਾਉਣ ਵਾਲੇ ਵੋਟਰਾਂ ਨੂੰ ਚੱਪਲਾਂ ਮਾਰਨ ਦੀ ਗੱਲ ਕੀਤੀ ਹੈ। ਅਜਿਹੀ ਭਾਸ਼ਾ ਵਰਤ ਕੇ ਉਹ ਕੀ ਸੰਦੇਸ਼ ਦੇਣਾ ਚਾਹੁੰਦੀ ਹੈ? ਉਨ੍ਹਾਂ ਕਿਹਾ, ਖੇਰ ਨੂੰ ਇਹ ਕਹਿੰਦੇ ਵੀ ਸੁਣਿਆ ਜਾ ਸਕਦੈ ਕਿ ਉਨ੍ਹਾਂ ਨੇ ਸੜਕਾਂ ਬਣਾਉਣ ਲਈ ਪੈਸੇ ਦਿੱਤੇ ਹਨ। ਕੀ ਉਸ ਨੇ ਇਹ ਪੈਸੇ ਆਪਣੀ ਜੇਬ ਵਿੱਚੋਂ ਦਿੱਤੇ ਹਨ? ਉਹ ਕਿਸ ਤਰ੍ਹਾਂ ਦੀ ਭਾਸ਼ਾ ਵਰਤ ਰਹੀ ਹੈ ਤੇ ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ। ਉਸ ਨੇ ਮੰਗ ਕੀਤੀ ਹੈ ਕਿ ਉਸ ਨੂੰ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।


ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਨੇ ਦਾਅਵਾ ਕੀਤਾ ਕਿ ਕਿਰਨ ਖੇਰ ਨੇ ਕਿਹਾ ਕਿ ਉਨ੍ਹਾਂ ਨੇ ਦੀਪ ਕੰਪਲੈਕਸ ਵਿੱਚ 1 ਕਰੋੜ ਰੁਪਏ ਦੀਆਂ ਸੜਕਾਂ ਬਣਵਾਈਆਂ ਹਨ, ਪਰ ਇਸ ਦਾ ਇਹ ਮਤਲਬ ਨਹੀਂ ਕਿ ਉਹ ਵੋਟਰਾਂ ਖ਼ਿਲਾਫ਼ ਮਾੜੇ ਸ਼ਬਦ ਵਰਤਣ। ਉਸ ਨੂੰ ਚੰਡੀਗੜ੍ਹ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਆਗੂ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਨੇ 'ਆਪ' ਕੌਂਸਲਰਾਂ ਨੂੰ ਡੰਗਰ (ਜਾਨਵਰ) ਕਿਹਾ ਸੀ।


ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਸੰਸਦ ਮੈਂਬਰ ਦੇ ਨਾਲ ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਵੀ ਮੌਜੂਦ ਸਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵੀਰਵਾਰ ਨੂੰ ਕਾਂਗਰਸ ਦੇ ਯੂਥ ਵਿੰਗ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰਾਂ ਨੇ ਹੱਥਾਂ ਵਿੱਚ ਜੁੱਤੀਆਂ ਫੜੀਆਂ ਹੋਈਆਂ ਸਨ ਤੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਖੇਰ ਨੂੰ ਅਜਿਹੇ ਸ਼ਬਦ ਸੁਣ ਕੇ ਸੰਸਦ ਮੈਂਬਰ ਨਹੀਂ ਚੁਣਿਆ ਕਿ ਜੇ ਉਨ੍ਹਾਂ ਨੇ ਵੋਟ ਨਾ ਪਾਈ ਤਾਂ ਉਨ੍ਹਾਂ (ਵੋਟਰਾਂ) ਦੀ ਕੁੱਟਮਾਰ ਕੀਤੀ ਜਾਵੇਗੀ।