Kirron Kher on Chandigarh Lok Sabha Elections: ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਟੰਡਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਟਿਕਟ ਕੱਟੇ ਜਾਣ ਤੋਂ ਬਾਅਦ ਹੁਣ ਕਿਰਨ ਖੇਰ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਸੰਜੇ ਟੰਡਨ ਨੂੰ ਵਧਾਈ ਦਿੰਦਿਆਂ ਹੋਇਆਂ ਪੋਸਟ ਕੀਤਾ ਹੈ।


ਕਿਰਨ ਖੇਰ ਨੇ ਸੰਜੇ ਟੰਡਨ ਨਾਲ ਇੱਕ ਫੋਟੋ ਸਾਂਝੀ ਕਰਦਿਆਂ ਹੋਇਆਂ ਐਕਸ 'ਤੇ ਪੋਸਟ ਕਰਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਕਿਰਨੀ ਖੇਰ ਨੇ ਲਿਖਿਆ, 'ਭਾਜਪਾ ਵੱਲੋਂ ਸੰਜੇ ਟੰਡਨ ਨੂੰ ਚੰਡੀਗੜ੍ਹ ਹਲਕੇ ਦਾ ਉਮੀਦਵਾਰ ਬਣਾਏ ਜਾਣ 'ਤੇ ਵਧਾਈ। ਤੁਹਾਨੂੰ ਚੋਣ ਮੁਹਿੰਮ ਲਈ ਵੀ ਸ਼ੁਭਕਾਮਨਾਵਾਂ।






ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਸੰਜੇ ਟੰਡਨ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੋਂ ਆਪਣਾ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਦੀ ਥਾਂ ਲਈ ਹੈ। ਕਾਂਗਰਸ ਚਾਰ ਵਾਰ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬੰਸਲ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ। ਇੰਡਿਆ ਬਲਾਕ ਦੇ ਦੋਨਾਂ ਹਿੱਸਿਆਂ 'ਆਪ' ਅਤੇ ਕਾਂਗਰਸ ਨੇ ਇਹ ਲੋਕ ਸਭਾ ਸੀਟ ਕਾਂਗਰਸ ਨੂੰ ਦਿੱਤੀ ਹੈ।


ਜਾਣਕਾਰੀ ਲਈ ਦੱਸ ਦੇਈਏ ਕਿ ਕਿਰਨ ਖੇਰ ਚੰਡੀਗੜ੍ਹ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ ਪਰ ਹੁਣ ਪਾਰਟੀ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਟੰਡਨ ਸਥਾਨਕ ਨੇਤਾ ਹਨ ਅਤੇ ਚੰਡੀਗੜ੍ਹ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਟੰਡਨ ਦਾ ਪਰਿਵਾਰ ਲੰਬੇ ਸਮੇਂ ਤੋਂ ਭਾਜਪਾ ਅਤੇ ਆਰਐਸਐਸ ਨਾਲ ਜੁੜਿਆ ਹੋਇਆ ਹੈ।


ਇਹ ਵੀ ਪੜ੍ਹੋ: Punjab News: ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਵੱਖਰੇ ਹੀ ਅੰਦਾਜ਼ ਨਾਲ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ, ਇੰਝ ਰੇਲਵੇ ਸਟੇਸ਼ਨ 'ਤੇ ਵਜਾਈ ਡੱਫਲੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Sukhpal Khaira: ਭਗਵੰਤ ਮਾਨ ਸਰਕਾਰ ਨਹੀਂ ਚਲਾਏਗੀ ਸੁਖਪਾਲ ਖਹਿਰਾ ਖਿਲਾਫ ਮੁਕੱਦਮਾ, ਸੁਪਰੀਮ ਕੋਰਟ ਸਾਹਮਣੇ ਕਬੂਲਿਆ