ਪੜਚੋਲ ਕਰੋ

ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ: ਬਾਗਬਾਨੀ ਮੰਤਰੀ

Punjab News: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

Punjab News: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ 'ਕਿਸਾਨ-ਏ-ਬਾਗਬਾਨੀ' ਐਪ ਲਾਂਚ ਕਰਦਿਆਂ ਕੀਤਾ।


ਵਿਭਾਗ ਦੇ ਉਦੇਸ਼ 'ਤੇ ਜ਼ੋਰ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਹ ਕਿਸਾਨਾਂ ਦੇ ਖੇਤਾਂ 'ਚ ਬਾਗਬਾਨੀ ਦੀਆਂ ਨਵੀਆਂ ਤਕਨੀਕਾਂ ਲਿਆ ਕੇ ਬਾਗਬਾਨੀ ਦੀਆਂ ਫਸਲਾਂ ਨੂੰ ਕੌਮਾਂਤਰੀ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਯਤਨਸ਼ੀਲ ਰਹਿਣਗੇ, ਜਿਸ ਨਾਲ ਕਿਸਾਨ ਨਾ ਸਿਰਫ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ, ਸਗੋਂ ਆਪਣੀ ਅਰਜ਼ੀ ਨੂੰ ਆਨਲਾਈਨ ਅਪਲਾਈ ਅਤੇ ਟਰੈਕ ਵੀ ਕਰ ਸਕਣਗੇ।


ਨਵੀਂ ਲਾਂਚ ਕੀਤੀ ਐਪ ਬਾਰੇ ਜਾਣਕਾਰੀ ਦਿੰਦਿਆਂ ਜੌੜਾਮਾਜਰਾ ਨੇ ਦੱਸਿਆ ਕਿ ਇਸ ਐਪ ਦਾ ਮੁੱਖ ਮਕਸਦ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਜਲਦੀ ਪਹੁੰਚਾਉਣਾ, ਸਕੀਮਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਕੇ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਐਪਲੀਕੇਸ਼ਨਾਂ ਦੀ ਟਰੈਕਿੰਗ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਵਿੱਚ ਫਲਾਂ, ਸਬਜ਼ੀਆਂ ਦੇ ਰੋਜ਼ਾਨਾ ਰੇਟ ਅਤੇ ਮੌਸਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ।


 ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਅਤੇ ਕੈਂਪਾਂ ਆਦਿ ਰਾਹੀਂ ਬਾਗਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਉਹ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ।


ਪ੍ਰਮੁੱਖ ਸਕੱਤਰ ਬਾਗਬਾਨੀ ਸ੍ਰੀ ਸੁਮੇਰ ਸਿੰਘ ਗੁਰਜਰ, ਆਈ.ਏ.ਐਸ. ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਰਪੇਸ਼ ਨਾ ਆਵੇ। ਇਸ ਐਪ ਬਤੌਰ ਸਟਾਰਟਅੱਪ, ਪੰਜਾਬ ਅਗਨੈਸਟ ਤਕਨਾਲੋਜੀਜ਼ ਪ੍ਰਾਈਵੇਟ ਲਿਮ., ਮੋਹਾਲੀ ਦੁਆਰਾ ਤਿਆਰ ਕੀਤੀ ਗਈ ਹੈ।


ਇਸ ਐਪ ਦੇ ਲਾਂਚ ਮੌਕੇ ਸ਼ੈਲੇਂਦਰ ਕੌਰ, ਆਈ.ਐਫ.ਐਸ. ਡਾਇਰੈਕਟਰ ਬਾਗਬਾਨੀ, ਤਰਨਜੀਤ ਸਿੰਘ ਭਮਰਾ, ਸੀ.ਈ.ਓ., ਅਗਨੈਸਟ ਤਕਨਾਲੋਜੀਜ਼ ਪ੍ਰਾਈਵੇਟ ਲਿਮ. ਮੋਹਾਲੀ ਅਤੇ ਉਨ੍ਹਾਂ ਦੀ ਤਕਨੀਕੀ ਟੀਮ ਦੇ ਮੈਂਬਰ ਡਾ. ਸੁਬਰਤ ਕੁਮਾਰ, ਸੋਨਾਲੀ ਭੀਕਾ, ਰਣਜੀਤ ਸਿੰਘ, ਰਾਜ ਬੈਰੀਨੋ ਅਤੇ ਸਾਹਿਲ ਫਤਿਹ ਸਿੰਘ ਸੰਧੂ ਵੀ ਮੌਜੂਦ ਸਨ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget