ਕੁਲਦੀਪ ਧਾਲੀਵਾਲ ਨੇ ਅਮਰੀਕਾ ਵਿੱਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ
ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ
ਚੰਡੀਗੜ੍ਹ, : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
HEARTBREAKING!!! We demand capitol punishment to the accused in murder case of Indian origin(Hoshiarpur, Punjab) California residents @CAgovernor 8-month-old Aroohi Dheri; her mother Jasleen Kaur, 27; father Jasdeep Singh, 36; and uncle Amandeep Singh, 39. @DrSJaishankar pic.twitter.com/X9cDsdd228
— Kuldeep Dhaliwal (@KuldeepSinghAAP) October 6, 2022
ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿਚ ਅਜਿਹੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ।
ਜਿਕਰਯੋਗ ਹੈ ਕਿ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਰਹਿਣ ਵਾਲੇ ਪਰਿਵਾਰ ਦੀ ਅੱਠ ਸਾਲਾ ਬੱਚੀ ਸਣੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਾਤਲਾਂ ਸਖਤ ਤੋਂ ਸਖਤ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਪੱਧਰ ‘ਤੇ ਇਸ ਮਾਮਲੇ ਨੂੰ ਪੂਰੇ ਜੋਰ ਸ਼ੋਰ ਨਾਲ ਉਠਾਇਆ ਜਾਵੇਗਾ।
Kidnapping: ਕੈਲੀਫੋਰਨੀਆ 'ਚ ਹੁਸ਼ਿਆਰਪੁਰ ਦੇ ਇੱਕ ਹੀ ਪਰਿਵਾਰ ਦੇ ਅਗਵਾ ਕੀਤੇ ਗਏ ਚਾਰ ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ
ਦੱਸ ਦਈਏ ਕਿ ਪਿੰਡ ਹਰਸੀਪਿੰਡ ਦੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸੋਮਵਾਰ ਨੂੰ ਕੈਲੀਫੋਰਨੀਆ (California) ਦੇ ਮਰਸਡ ਕਾਉਂਟੀ (Merced County) ਪੁਲਿਸ ਏਰੀਆ ਤੋਂ ਅਗਵਾ ਕਰ ਲਿਆ ਗਿਆ ਸੀ। ਅਗਵਾ ਕੀਤੇ ਗਏ ਇਨ੍ਹਾਂ ਚਾਰਾਂ ਲੋਕਾਂ ਦੀਆਂ ਹੁਣ ਲਾਸ਼ਾਂ ਮਿਲੀਆਂ ਹਨ।
ਕੈਲੀਫੋਰਨੀਆ ਦੇ ਮਰਸਡ ਕਾਉਂਟੀ ਸ਼ੈਰਿਫ ਦੇ ਦਫਤਰ ਤੋਂ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਮ੍ਰਿਤਕ ਜਸਦੀਪ ਸਿੰਘ ਦੇ ਮਾਤਾ-ਪਿਤਾ ਹੁਸ਼ਿਆਰਪੁਰ ਤੋਂ ਅਮਰੀਕਾ ਪਹੁੰਚ ਚੁੱਕੇ ਹਨ। ਮਾਂ ਅਤੇ ਪਿਤਾ 29 ਸਤੰਬਰ ਨੂੰ ਹੀ ਭਾਰਤ ਆਏ ਸਨ ਅਤੇ ਅਗਲੇ ਦਿਨ ਉਨ੍ਹਾਂ ਦੇ ਬੇਟੇ ਅਗਵਾ ਹੋ ਗਏ। ਪਿਤਾ ਦਾ ਨਾਂ ਰਣਧੀਰ ਸਿੰਘ ਹੈ ਅਤੇ ਉਹ ਪੇਸ਼ੇ ਤੋਂ ਡਾਕਟਰ ਹਨ।
ਮਰਸਡ ਕਾਊਂਟੀ ਸ਼ੈਰਿਫ ਦੇ ਦਫ਼ਤਰ ਨੇ ਇਕ ਬਿਆਨ 'ਚ ਕਿਹਾ ਕਿ 36 ਸਾਲਾ ਜਸਦੀਪ ਸਿੰਘ (ਪਿਤਾ), 27 ਸਾਲਾ ਜਸਲੀਨ ਕੌਰ (ਮਾਂ), ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਢੇਰੀ (ਬੱਚੀ), 39 ਸਾਲਾ ਅਮਨਦੀਪ ਸਿੰਘ (ਤਾਇਆ) ਨੂੰ ਅਗਵਾ ਕੀਤਾ ਗਿਆ ਸੀ।