ਪੜਚੋਲ ਕਰੋ
Advertisement
(Source: Poll of Polls)
ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ : ਅਨਮੋਲ ਗਗਨ ਮਾਨ
Punjab News: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
Punjab News: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਗਏ ਹਨ। ਅਨਮੋਲ ਗਗਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ 'ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਤਾਰਾਪੁਰ ਮਾਜਰੀ ਵਿਖੇ ਕੈਂਪ ਲਗਾ ਕੇ ਲੇਬਰ ਕਾਰਡ ਬਣਾਏ ਜਾਣਗੇ ਤਾਂ ਜੋ ਕਿਰਤ ਵਿਭਾਗ ਅਧੀਨ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਖਰੜ ਹਲਕੇ ਲਈ ਸਰਕਾਰ ਵੱਲੋਂ 6 ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਕੈਬਨਿਟ ਮੰਤਰੀ ਨੇ ਜਲਦੀ ਹੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਤਾਰਾਪੁਰ ਮਾਜਰੀ ਵਿਖੇ ਸਥਿਤ ਧਾਰਮਿਕ ਸਥਾਨ ਲਾਲਾਂ ਵਾਲਾ ਪੀਰ ਦੀ ਦਰਗਾਹ 'ਤੇ ਵੀ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ।
ਇਸ ਮੌਕੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਬ-ਤਹਿਸੀਲ ਮਾਜਰੀ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖਟੜਾ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਕਾਰੋਬਾਰ
ਮਨੋਰੰਜਨ
Advertisement