Chandigarh News: 13 ਸਤੰਬਰ ਬੁੱਧਵਾਰ ਨੂੰ ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਇਸ ਦੌਰਾਨ 7 ਸਾਲ ਦੇ ਬੇਟੇ ਕਬੀਰ ਨੇ ਫੌਜੀ ਵਰਦੀ ਪਾ ਕੇ ਆਪਣੇ ਪਿਤਾ ਨੂੰ ਸੈਲਿਊਟ ਕੀਤਾ। ਜਦੋਂਕਿ ਪਤਨੀ ਸ਼ਹੀਦ ਦੇ ਤਾਬੂਤ 'ਤੇ ਸਿਰ ਰੱਖ ਕੇ ਰੋਂਦੀ ਰਹੀ। ਕਰਨਲ ਦੀ ਅੰਤਿਮ ਯਾਤਰਾ ਚੰਡੀ ਮੰਦਰ ਆਰਮੀ ਕੈਂਟ ਤੋਂ ਚੰਡੀਗੜ੍ਹ ਰਾਹੀਂ ਨਿਊ ਚੰਡੀਗੜ੍ਹ ਤੱਕ ਪਹੁੰਚੀ।


ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸ਼ਹੀਦ ਕਰਨਲ ਮਨਪ੍ਰੀਤ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਤੋਂ ਪਹਿਲਾਂ ਜਦੋਂ ਸ਼ਹੀਦ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਭਾੜੌਜੀਆਂ ਵਿੱਚ ਪੁੱਜੀ ਤਾਂ ਅੰਤਿਮ ਦਰਸ਼ਨਾਂ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ।


ਇਸ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਖੁਦ ਹੀ ਉਹ ਰਸਤਾ ਸਾਫ਼ ਕਰ ਦਿੱਤਾ ਜਿਸ ਰਾਹੀਂ ਅੰਤਿਮ ਯਾਤਰਾ ਨੇ ਪਿੰਡ ਪਹੁੰਚਣਾ ਸੀ। ਸ਼ਹੀਦ ਕਰਨਲ ਦੇ ਘਰ ਬਾਹਰ ਵੱਡੀ ਗਿਣਤੀ 'ਚ ਲੋਕ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਖੜ੍ਹੇ ਸਨ। ਜਦੋਂ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।


ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਮੁਹਾਲੀ ਜ਼ਿਲ੍ਹੇ ਦੇ ਪਿੰਡ ਭੜੌਜੀਆਂ ਦਾ ਕਰਨਲ ਮਨਪ੍ਰੀਤ ਸਿੰਘ ਬੈਂਸ (42) ਵੀ ਸ਼ਾਮਲ ਸੀ। ਮੁਕਾਬਲੇ ਦੌਰਾਨ ਪਹਿਲੀ ਗੋਲੀ ਕਰਨਲ ਮਨਪ੍ਰੀਤ ਸਿੰਘ ਨੂੰ ਲੱਗੀ ਸੀ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। 



ਮਨਪ੍ਰੀਤ ਸਿੰਘ ਸਾਲ 2003 ਵਿੱਚ ਬਤੌਰ ਲੈਫਟੀਨੈਂਟ ਕਰਨਲ ਭਰਤੀ ਹੋਇਆ ਸੀ ਤੇ ਉਹ ਕੁਝ ਸਮਾਂ ਪਹਿਲਾਂ ਹੀ ਪਦਉਨਤ ਹੋ ਕੇ ਕਰਨਲ ਬਣਿਆ ਸੀ। ਸਮਾਜ ਸੇਵੀ ਅਰਵਿੰਦ ਪੁਰੀ ਨੇ ਦੱਸਿਆ ਕਿ ਉਸ ਦੇ ਪਿਤਾ ਲਖਵੀਰ ਸਿੰਘ, ਦਾਦਾ ਸ਼ੀਤਲ ਸਿੰਘ ਤੇ ਚਾਚਾ ਰਣਜੀਤ ਸਿੰਘ ਵੀ ਫੌਜ ਵਿੱਚ ਰਹੇ ਹਨ। ਇਹ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਦੇਸ਼ ਦੀ ਸੇਵਾ ਹਿੱਤ ਫੌਜ ਵਿੱਚ ਸੇਵਾਵਾਂ ਨਿਭਾਉਂਦਾ ਆ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ