ਪੜਚੋਲ ਕਰੋ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ  ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ।

Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ  ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈ.ਐਸ.ਆਈ ਡਾ. ਸੀਮਾ ਵੀ ਹਾਜ਼ਰ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਇਹ ਮੀਟਿੰਗ ਕਰਨ ਦਾ ਮਕਸਦ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਿਹਤਰ ਢੰਗ ਨਾਲ ਸਮਝਣਾ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੇ ਕੰਮ 'ਤੇ ਜ਼ਿਆਦਾ ਧਿਆਨ ਦੇ ਸਕਣ, ਜਿਸ ਨਾਲ ਕੰਮ ਲਈ ਸਾਜ਼ਾਗਾਰ ਮਾਹੌਲ ਬਣੇਗਾ ਅਤੇ ਜਨਤਕ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਰੱਖਣ ਲਈ ਹਰੇਕ ਕਰਮਚਾਰੀ ਯੂਨੀਅਨ ਨੂੰ ਪੂਰਾ ਸਮਾਂ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਸਿਹਤ ਸਟਾਫ ਸ਼ਲਾਘਾਯੋਗ ਕੰਮ ਕਰ ਰਿਹਾ ਹੈ ਅਤੇ ਉਹ ਸਾਡੇ ਸਿਹਤ ਕਰਮਚਾਰੀਆਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕਰਦੇ ਹਨ।

ਸਿਹਤ ਮੰਤਰੀ ਨੇ ਕਰਮਚਾਰੀਆਂ ਨੂੰ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ-ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪਵੇਗੀ।

ਇਸ ਮੀਟਿੰਗ ਵਿੱਚ ਰੂਰਲ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਓ.ਓ.ਏ.ਟੀ ਅਤੇ ਨਸ਼ਾ ਛੁਡਾਊ ਕੇਂਦਰ ਕਰਮਚਾਰੀ ਯੂਨੀਅਨ, ਐਨ.ਐਚ.ਐਮ ਕਰਮਚਾਰੀ ਯੂਨੀਅਨ ਪੰਜਾਬ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ, ਡਰਾਈਵਰ ਐਸੋਸੀਏਸ਼ਨ, ਸੀਐਚਓ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੋਵਿਡ ਵਲੰਟੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

ਯੂਨੀਅਨ ਆਗੂਆਂ ਨੇ ਤਸੱਲੀ ਜ਼ਾਹਰ ਕੀਤੀ ਅਤੇ ਸਿਹਤ ਮੰਤਰੀ ਵੱਲੋਂ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣਨ ਲਈ ਕੀਤੀ ਇਸ ਮੀਟਿੰਗ ਨੂੰ ਇੱਕ ਵਧੀਆ ਉਪਰਾਲਾ ਕਰਾਰ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget