Chandigarh News: ਇਸ ਸਾਲ ਜਨਵਰੀ ਤੋਂ ਅਕਤੂਬਰ 2024 ਦਰਮਿਆਨ ਚੰਡੀਗੜ੍ਹ ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 485 ਲੋਕਾਂ ਦੇ ਡਰਾਈਵਿੰਗ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਰਜਿਸਟ੍ਰੇਸ਼ਨ ਐਂਡ ਲਾਇਸੈਂਸਿੰਗ ਅਥਾਰਟੀ (RLA) ਨੂੰ ਓਵਰ ਸਪੀਡ, ਰੈੱਡ ਲਾਈਟ ਜੰਪਿੰਗ, ਬਿਨਾਂ ਹੈਲਮੇਟ ਦੇ ਡਰਾਈਵਿੰਗ, ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਮੋਬਾਈਲ ਫ਼ੋਨ ਦੀ ਵਰਤੋਂ ਵਰਗੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਦਿਆਂ ਲਾਇਸੈਂਸ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਸੀ।



ਜਾਣੋ ਕਿੰਨੇ ਸਮੇਂ ਲਈ ਰੱਦ ਕੀਤਾ ਜਾਵੇਗਾ ਚਲਾਨ


RLA ਨੇ ਮੋਟਰ ਵਹੀਕਲ ਐਕਟ ਦੀ ਧਾਰਾ 19 ਤੇ ਕੇਂਦਰੀ ਮੋਟਰ ਵਹੀਕਲ ਰੂਲਜ਼ 1989 ਦੇ ਉਪਬੰਧਾਂ ਦੇ ਤਹਿਤ ਇਨ੍ਹਾਂ ਲਾਇਸੈਂਸਾਂ ਨੂੰ ਤਿੰਨ ਤੋਂ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। ਬਿਨਾਂ ਹੈਲਮੇਟ ਦੇ ਡਰਾਈਵਿੰਗ ਕਰਨ 'ਤੇ ਤਿੰਨ ਮਹੀਨੇ ਲਈ ਸਸਪੈਂਡ ਕੀਤਾ ਗਿਆ ਹੈ, ਜਦੋਂ ਕਿ ਓਵਰ ਸਪੀਡ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਲਾਲ ਬੱਤੀ ਟੱਪਣ 'ਤੇ ਛੇ ਮਹੀਨੇ ਤੱਕ ਦੀ ਪਾਬੰਦੀ ਲਗਾਈ ਗਈ ਸੀ।


ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਟ੍ਰੈਫਿਕ ਨਿਯਮਾਂ ਦੀ ਨਿਗਰਾਨੀ ਕਰਨ ਲਈ 47 ਜੰਕਸ਼ਨਾਂ 'ਤੇ 225 ਤੋਂ ਵੱਧ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ITMS) ਕੈਮਰੇ ਲਗਾਏ ਹਨ। ਇਹ ਕੈਮਰੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰਿਕਾਰਡ ਕਰਦੇ ਹਨ ਤੇ ਚਲਾਨ ਕੱਟਦੇ ਹਨ। ਚੰਡੀਗੜ੍ਹ ਟਰੈਫਿਕ ਪੁਲਿਸ ਇਸ ਪ੍ਰਕਿਰਿਆ ਦੀ ਨਿਗਰਾਨੀ ਕਰਦੀ ਹੈ, ਜਦਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਹੋਰ ਕੈਮਰੇ ਲਾਉਣ ਦੀ ਯੋਜਨਾ ਹੈ।



ਪਿਛਲੇ ਸਾਲ ਦੇ ਅੰਕੜੇ


2020 ਵਿੱਚ ਚੰਡੀਗੜ੍ਹ ਵਿੱਚ ਸਭ ਤੋਂ ਵੱਧ 4,623 ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤੇ ਗਏ ਸਨ। 2021 ਵਿੱਚ, ਇਹ ਗਿਣਤੀ 4,057 ਸੀ, ਜਦੋਂ ਕਿ 2022 ਵਿੱਚ, 1,118 ਲਾਇਸੈਂਸ ਮੁਅੱਤਲ ਕੀਤੇ ਗਏ ਸਨ। 2023 ਵਿੱਚ, 689 ਡਰਾਈਵਰਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਸਨ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।