Chandigarh News: ਹੁਸ਼ਿਆਰਪੁਰ ਦੇ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰਕੇ ਲਾਸ਼ ਚੰਡੀਗੜ੍ਹ ਦੀ ਸੁਖਨਾ ਲੇਕ ਵਿੱਚ ਸੁੱਟ ਦਿੱਤੀ। ਪੁਲਿਸ ਨੇ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 24 ਸਾਲਾ ਮੁਲਜ਼ਮ ਜਗਰੂਪ ਸਿੰਘ ਦੇ ਪਿਤਾ ਪੰਜਾਬ ਪੁਲਿਸ ਵਿੱਚ ਤਾਇਨਾਤ ਸਨ, ਜਿਨ੍ਹਾਂ ਦਾ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਦੀ ਐਸਪੀ ਪਲਕ ਗੋਇਲ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਸੁਖਨਾ ਝੀਲ ’ਤੇ ਮੁਟਿਆਰ ਦਾ ਗਲਾ ਘੁੱਟ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਮ੍ਰਿਤਕਾ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ 24 ਸਾਲਾ ਜਗਰੂਪ ਸਿੰਘ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਦੇ ਪਿਤਾ ਪੰਜਾਬ ਪੁਲਿਸ ਵਿੱਚ ਤਾਇਨਾਤ ਸਨ, ਜਿਨ੍ਹਾਂ ਦਾ ਮੌਤ ਹੋ ਚੁੱਕੀ ਹੈ।
ਐਸਪੀ ਪਲਕ ਗੋਇਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਲੰਧਰ ਦੇ ਨੂਰਮਹਿਲ ਦੀ ਰਹਿਣ ਵਾਲੀ 21 ਸਾਲਾਂ ਅੰਜਲੀ ਤੇ ਜਗਰੂਪ ਸਿੰਘ ਇੱਕ-ਦੂਜੇ ਨੂੰ ਪਿਆਰ ਕਰਦੇ ਸਨ। ਅੰਜਲੀ, ਉਸ ’ਤੇ ਵਿਆਹ ਲਈ ਦਬਾਅ ਬਣਾ ਰਹੀ ਸੀ ਪਰ ਉਹ ਉਸ ਨਾਲ ਵਿਆਹ ਨਹੀਂ ਕਰਨਾ ਚਾਹੁੰਦਾ ਸੀ।
ਪੁਲਿਸ ਨੇ ਦੱਸਿਆ ਕਿ 27 ਅਕਤੂਬਰ ਨੂੰ ਜਗਰੂਪ ਤੇ ਅੰਜਲੀ ਦੋਵੇਂ ਬੱਸ ਰਾਹੀਂ ਚੰਡੀਗੜ੍ਹ ਆਏ ਤੇ ਸੁਖਨਾ ਝੀਲ ’ਤੇ ਘੁੰਮਣ ਲਈ ਚਲੇ ਗਏ। 27 ਅਕਤੂਬਰ ਦੀ ਰਾਤ ਨੂੰ ਜਗਰੂਪ ਨੇ ਸੁਖਨਾ ਝੀਲ ਦੇ ਅਖੀਰ ਵਿੱਚ ਸਥਿਤ ਸੁਖਨਾ ਰੈਗੂਲੇਟਰੀ ਐਂਡ ਦੇ ਨਜ਼ਦੀਕ ਅੰਜਲੀ ਦੀ ਕਥਿਤ ਤੌਰ ’ਤੇ ਗਲ ਘੁੱਟ ਕੇ ਹੱਤਿਆ ਕਰ ਦਿੱਤੀ ਜਿਸ ਦੀ ਲਾਸ਼ 28 ਅਕਤੂਬਰ ਨੂੰ ਸਵੇਰੇ ਮਿਲੀ ਹੈ। ਚੰਡੀਗੜ੍ਹ ਦੇ ਸੈਕਟਰ-26 ਦੀ ਪੁਲਿਸ ਨੇ ਮ੍ਰਿਤਕ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-32 ਦੇ ਹਸਪਤਾਲ ਵਿੱਚ ਰਖਵਾਈ।
ਉੱਧਰ ਅੰਜਲੀ ਦੇ ਪਿਤਾ ਕੁਲਬੀਰ ਰਾਮ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਕਰਦਿਆਂ ਅੰਜਲੀ ਦੇ ਮੋਬਾਈਲ ਫੋਨ ਦੀ ਡਿਟੇਲ ਖੰਘਾਲੀ ਤਾਂ ਆਖਰੀ ਵਾਰ ਗੱਲ ਜਗਰੂਪ ਨਾਲ ਹੋਈ ਮਿਲੀ। ਪੁਲਿਸ ਨੇ ਇਸ ਮਾਮਲੇ ਸਬੰਧੀ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ