Road Accident : ਸਿਰਸਾ 'ਚ ਵੱਡਾ ਹਾਦਸਾ: ਪਿੰਡ ਰੂਪਵਾਸ ਨੇੜੇ ਪਲਟੇ ਟਰੈਕਟਰ-ਟਰਾਲੀ, ਚਾਰ ਸ਼ਰਧਾਲੂਆਂ ਦੀ ਮੌਤ, ਬੱਚਿਆਂ ਸਮੇਤ 16 ਜ਼ਖ਼ਮੀ
Punjab News : ਜ਼ਖ਼ਮੀਆਂ ਨੂੰ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰ ਨਾ ਹੋਣ ਕਾਰਨ ਸਾਰਿਆਂ ਨੂੰ ਸਿਰਸਾ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦਾ ਸਿਰਸਾ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
Chandigarh News : ਪੰਜਾਬ ਦੇ ਸ਼ਹਿਰ ਪਾਤੜਾ ਮੰਡੀ ਤੋਂ ਗੋਗਾਮੇੜੀ ਨੂੰ ਜਾ ਰਹੀ ਸ਼ਰਧਾਲੂਆਂ ਦੀ ਟਰਾਲੀ ਵੀਰਵਾਰ ਰਾਤ ਪਿੰਡ ਰੂਪਵਾਸ ਨੇੜੇ ਚੋਪਟਾ ਨੌਹਰ ਰੋਡ 'ਤੇ ਟਰੈਕਟਰ ਦੀ ਹੁੱਕ ਟੁੱਟਣ ਕਾਰਨ ਪਲਟ ਗਈ। ਟਰਾਲੀ ਹੇਠਾਂ ਔਰਤਾਂ ਤੇ ਬੱਚਿਆਂ ਸਣੇ ਕਈ ਲੋਕ ਦੱਬ ਗਏ। ਦੋ ਵਿਅਕਤੀਆਂ ਅਤੇ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਔਰਤਾਂ ਤੇ ਬੱਚਿਆਂ ਸਣੇ 16 ਲੋਕ ਜ਼ਖ਼ਮੀ ਹੋ ਗਏ।
ਜ਼ਖਮੀਆਂ ਨੂੰ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰ ਨਾ ਹੋਣ ਕਾਰਨ ਸਾਰਿਆਂ ਨੂੰ ਸਿਰਸਾ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦਾ ਸਿਰਸਾ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਬੀਤੀ ਰਾਤ ਵਾਪਰਿਆ ਦਰਦਨਾਕ ਹਾਦਸਾ
ਪਿੰਡ ਵਾਸੀਆਂ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 8 ਵਜੇ ਚੋਪਟਾ ਨੌਹਰ ਰੋਡ ਨੇੜੇ ਔਰਤਾਂ ਅਤੇ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਟਰਾਲੀ ਪਲਟ ਚੁੱਕੀ ਸੀ ਅਤੇ ਲੋਕ ਹੇਠਾਂ ਦੱਬੇ ਹੋਏ ਸਨ। ਆਸ-ਪਾਸ ਦੇ ਖੇਤਾਂ ਅਤੇ ਪਿੰਡਾਂ ਦੇ ਲੋਕ ਮੌਕੇ 'ਤੇ ਪਹੁੰਚ ਗਏ। ਐਂਬੂਲੈਂਸ ਅਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਪਲਟੀ ਟਰਾਲੀ ਨੂੰ ਹਟਾ ਕੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ 60 ਸਾਲਾ ਭੀਲ ਸਿੰਘ, ਇੱਕ ਹੋਰ ਵਿਅਕਤੀ ਅਤੇ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਾਕੀ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨਾਥੂਸਰੀ ਚੋਪਟਾ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਨਰਲ ਹਸਪਤਾਲ ਸਿਰਸਾ ਭੇਜ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ