ਪੜਚੋਲ ਕਰੋ

ਪੰਜਾਬ ਨੂੰ ਨਿਰੋਗ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮਿਸ਼ਨ : ਜਿੰਪਾ

ਇਸ ਮੌਕੇ ‘ਮੇਰਾ ਪਿੰਡ ਮੇਰੀ ਜਿੰਮੇਵਾਰੀ’ ਯੋਜਨਾ ਤਹਿਤ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਨੂੰ 1-1 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ‘ਮੇਰਾ ਪਿੰਡ ਮੇਰੀ ਜਿੰਮੇਵਾਰੀ’ ਯੋਜਨਾ ਤਹਿਤ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਨੂੰ 1-1 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਓ.ਡੀ.ਐਫ. ਪਲੱਸ ਫਿਲਮ ਮੁਕਾਬਲੇ ਦੀਆਂ ਜੇਤੂ 3 ਸਰਬੋਤਮ ਗਰਾਮ ਪੰਚਾਇਤਾਂ ਨੂੰ 10-10 ਹਜ਼ਾਰ ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

ਇਸੇ ਤਰ੍ਹਾਂ ‘ਹਰ ਘਰ ਜਲ’ ਮੁਹਿੰਮ ਤਹਿਤ ਪਿੰਡਾਂ ਹਰੇਕ ਘਰ ਵਿਚ 100 ਫੀਸਦੀ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਲੇ ਸੂਬੇ ਦੇ 15 ਜ਼ਿਲ੍ਹਿਆ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਸਕੂਲ ਦੇ ਬੱਚਿਆਂ ਵਲੋਂ ਕੀਤੀਆਂ ਗਈਆਂ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।

ਸਮਾਗਮ ਨੂੰ ਸੰਬੋਧਨ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੱਛਤਾ ਸਬੰਧੀ ਰਾਜ ਪੱਧਰੀ ਸਮਾਗਮ ਦੀ ਜ਼ਿੰਮੇਵਾਰੀ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਦੇ ਕੇ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਰੋਗ ਬਣਾਉਣਾ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਿਸ਼ਨ ਹੈ ਅਤੇ ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਸੂਬਾ ਵਾਸੀਆਂ ਨੂੰ ਸਰਫੇਸ ਜਲ ਮੁਹੱਈਆ ਕਰਵਾਉਣ ਦਾ ਤਹੱਈਆ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਤਹਿਤ 1100 ਕਰੋੜ ਰੁਪਏ ਦੇ ਪ੍ਰੋਜੈਕਟ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ-2 ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਸਾਰੇ ਪਿੰਡਾਂ ਵਿਚ ਠੋਸ ਅਤੇ ਤਰਲ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓ.ਡੀ.ਐਫ. ਪਲੱਸ ਐਲਾਨਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਸਵੱਛਤਾ ਦੇ ਨਾਲ-ਨਾਲ ਖਾਣੇ ਦੀ ਬਰਬਾਦੀ ਨੂੰ ਵੀ ਰੋਕਣ ਅਤੇ ਨਸ਼ੇ ਦੇ ਖਾਤਮੇ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਨਾਲ ਹੋਰਨਾਂ ਪੰਚਾਇਤਾਂ ਨੂੰ ਵੀ ਸਵੱਛਤਾ ਦੇ ਖੇਤਰ ਵਿਚ ਬਿਹਤਰੀਨ ਕੰਮ ਕਰਨ ਲਈ ਉਤਸ਼ਾਹ ਮਿਲੇਗਾ।

 ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਪਿੰਡ ਅੱਜੋਵਾਲ ਵਿਖੇ ਸਫਾਈ ਮੁਹਿੰਮ ਚਲਾ ਕੇ ਸਵੱਛ ਭਾਰਤ ਦਿਵਸ ਦੀ ਸ਼ੁਰੂਆਤ ਕਰਦਿਆਂ ਖੁਦ ਸਫਾਈ ਕੀਤੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget