Chandigarh News: ਚੰਡੀਗੜ੍ਹ ਵਿੱਚ ਕਤੂਰੇ ਦੇ ਕਤਲ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਇਲਜ਼ਾਮ ਹਨ ਕਿ ਕਤੂਰੇ ਨੂੰ ਪਾਣੀ ਦੀ ਟੈਂਕੀ ਵਿੱਚ ਸੁੱਟ ਕੇ ਮਾਰਿਆ ਗਿਆ ਹੈ। ਇਹ ਮਾਮਲਾ ਸੈਕਟਰ-27 ਡੀ ਦੀ ਜਨਤਾ ਮਾਰਕੀਟ ਦਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਸਿੰਘ ਵਾਸੀ ਸੈਕਟਰ-27 ਡੀ ਵਜੋਂ ਹੋਈ ਹੈ। ਇਹ ਕੇਸ ਥਾਣਾ ਸੈਕਟਰ-26 ਦੀ ਪੁਲਿਸ ਨੇ ਦਲੀਪ ਆਨੰਦ ਵਾਸੀ ਸੈਕਟਰ-28 ਏ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ।


ਹਾਸਲ ਜਾਣਕਾਰੀ ਮੁਤਾਬਕ ਸੈਕਟਰ-27 ਡੀ ਦੀ ਜਨਤਾ ਮਾਰਕੀਟ ਵਿੱਚ ਕਤੂਰੇ ਨੂੰ ਪਾਣੀ ਦੀ ਟੈਂਕੀ ਵਿੱਚ ਸੁੱਟ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਸੈਕਟਰ-26 ਦੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 


ਪ੍ਰਾਪਤ ਜਾਣਕਾਰੀ ਅਨੁਸਾਰ ਸੈਕਟਰ-27 ਡੀ ਦੀ ਮਾਰਕੀਟ ਵਿੱਚ ਕਤੂਰੇ ਘੁੰਮਦੇ ਸਨ, ਜਿਨ੍ਹਾਂ ਵਿੱਚੋਂ ਇਕ ਕਤੂਰਾ ਦੀਵਾਲੀ ਵਾਲੇ ਦਿਨ ਤੋਂ ਬਾਅਦ ਗਾਇਬ ਸੀ। ਕੁਝ ਦਿਨ ਬਾਅਦ ਮਾਰਕੀਟ ਵਿੱਚ ਬਦਬੂ ਫੈਲਣ ’ਤੇ ਜਦੋਂ ਪੜਤਾਲ ਕੀਤੀ ਤਾਂ ਸਾਹਮਣੇ ਆਇਆ ਕਿ ਕਿਸੇ ਨੇ ਕੁੱਤੇ ਨੂੰ ਪਾਣੀ ਦੀ ਟੈਂਕੀ ਵਿੱਚ ਸੁੱਟ ਦਿੱਤਾ ਹੈ। ਉਸ ਦੇ ਮਰੇ ਨੂੰ ਕਾਫੀ ਦਿਨ ਬੀਤ ਜਾਣ ਕਰਕੇ ਬਦਬੂ ਫੈਲ ਗਈ ਹੈ। 


ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਮਾਰਕੀਟ ਦੇ ਦੁਕਾਨਦਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਥਾਣਾ ਸੈਕਟਰ-26 ਦੀ ਪੁਲਿਸ ਨੇ ਮਾਰਕੀਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚੋਂ ਲੰਘਦਿਆਂ ਕਹੋਗੇ ਇਹ ਪੰਜਾਬ ਤਾਂ ਨਹੀਂ ਲੱਗਦਾ! ਭਗਵੰਤ ਮਾਨ ਸਰਕਾਰ ਨੇ ਵੀ ਵਿਸਾਰੀ ਮਾਂ ਬੋਲੀ ਪੰਜਾਬੀ?


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।