Chandigarh News: ਚੰਡੀਗੜ੍ਹ 'ਚ ਮੰਗਲਵਾਰ ਸਵੇਰੇ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਮੋਬਾਈਲ ਦੇ ਟਾਵਰ 'ਤੇ ਚੜ੍ਹ ਗਿਆ। ਜਿਸ ਤੋਂ ਬਾਅਦ ਉਸ ਨੇ ਹੇਠਾਂ ਨਾ ਉਤਰਨ ਦੀ ਜਿੱਦ ਫੜ ਲਈ। ਜਦੋਂ ਪੁਲਿਸ ਨੇ ਉਸ ਵਿਅਕਤੀ ਨੂੰ ਟਾਵਰ 'ਤੇ ਚੜ੍ਹਿਆ ਹੋਇਆ ਦੇਖਿਆ ਤਾਂ ਪੁਲਿਸ ਨੂੰ ਭਾਜੜਾਂ ਪੈ ਗਈਆਂ। ਜਾਣਕਾਰੀ ਮਿਲਦਿਆਂ ਹੀ ਥਾਣਾ 17 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਟਾਵਰ ਤੋਂ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ। ਟਾਵਰ 'ਤੇ ਚੜ੍ਹੇ ਵਿਅਕਤੀ ਨੂੰ ਦੇਖਣ ਲਈ ਵੱਡੀ ਭੀੜ ਇਕੱਠੀ ਹੋ ਗਈ।
ਦਰਅਸਲ, ਇਹ ਪੂਰਾ ਮਾਮਲਾ ਚੰਡੀਗੜ੍ਹ ਦੇ ਸੈਕਟਰ 17 ਸਥਿਤ ਬੱਸ ਸਟੈਂਡ ਨੇੜੇ ਵਾਪਰਿਆ ਹੈ। ਟਾਵਰ 'ਤੇ ਚੜ੍ਹਨ ਵਾਲੇ ਵਿਅਕਤੀ ਦਾ ਨਾਂ ਵਿਕਰਮ ਦੱਸਿਆ ਜਾ ਰਿਹਾ ਹੈ। ਉਹ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਣਕਾਰੀ 'ਚ ਦੱਸਿਆ ਜਾ ਰਿਹਾ ਹੈ ਕਿ ਵਿਕਰਮ ਮੋਬਾਈਲ ਟਾਵਰ 'ਤੇ ਇਸ ਲਈ ਚੜ੍ਹਿਆ ਕਿਉਂਕਿ ਉਹ ਜ਼ਮੀਨੀ ਵਿਵਾਦ ਦੇ ਕੇਸ ਨਾਲ ਜੂਝ ਰਿਹਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਜਟਾਣਾ ਵਿੱਚ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਵਿਕਰਮ ਦਾ ਝਗੜਾ ਹੋਇਆ ਹੈ। ਜਿਸ ਕਰਕੇ ਉਹ ਮੰਗਲਵਾਰ ਸਵੇਰੇ ਸਾਢੇ ਅੱਠ ਵਜੇ ਸੈਕਟਰ 17 ਸਥਿਤ ਬੱਸ ਸਟੈਂਡ ਨੇੜੇ ਟਾਵਰ 'ਤੇ ਚੜ੍ਹ ਗਿਆ। ਵਿਕਰਮ ਦਾ ਦੋਸ਼ ਹੈ ਕਿ ਮਾਮਲੇ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਖਾਸ ਗੱਲ ਇਹ ਹੈ ਕਿ ਟਾਵਰ 'ਤੇ ਚੜ੍ਹਨ ਵਾਲੇ ਵਿਅਕਤੀ ਨੇ ਹੱਥ 'ਚ ਮਾਈਕ ਵੀ ਫੜਿਆ ਹੋਇਆ ਹੈ। ਉਹ ਟਾਵਰ 'ਤੇ ਚੜ੍ਹ ਕੇ ਮਾਈਕ ਰਾਹੀਂ ਬੋਲ ਰਿਹਾ ਹੈ।
ਇਹ ਵੀ ਪੜ੍ਹੋ: Amritpal Singh: ਹੁਣ ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ? ਕਮਲਾ ਹੈਰਿਸ ਤੱਕ ਪੁੱਜੀ ਗੱਲ, ਭਾਰਤ 'ਤੇ ਦਬਾਅ ਦੀ ਤਿਆਰੀ