Chandigarh News: ਮਨੀਸ਼ਾ ਗੁਲਾਟੀ ਨੇ ਮੁੜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਹਿਲਾ ਕਮਿਸ਼ਨ ਨੂੰ ਪਹਿਲਾਂ ਵਧੀ ਮਿਆਦ ਮਿਲਦੀ ਰਹੀ ਹੈ। ਇਹ ਉਨ੍ਹਾਂ ਦੇ ਸਨਮਾਨ ਦੀ ਲੜਾਈ ਸੀ, ਕਿਉਂਕਿ ਸਰਕਾਰ ਨੇ ਕਿਹਾ ਸੀ ਕਿ ਚੇਅਰਪਰਸ਼ਨ ਦੇ ਅਹੁਦੇ ਦੀ ਮਿਆਦ ਵਿੱਚ ਵਾਧਾ ਨਹੀਂ ਕੀਤਾ ਜਾ ਸਕਦਾ।



ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਨੂੰ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਦੇ ਯੂ-ਟਰਨ ਤੋਂ ਬਾਅਦ ਅੱਜ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ।


ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ

ਦਰਅਸਲ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਆਪਣਾ ਉਹ ਫੈਸਲਾ ਵਾਪਸ ਲੈ ਲਿਆ ਸੀ, ਜਿਸ ਰਾਹੀਂ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਮੁਖੀ ਦੇ ਅਹੁਦੇ ਦੀ ਮਿਆਦ ਵਧਾਈ ਗਈ ਸੀ। ਸਰਕਾਰ ਦਾ ਕਹਿਣਾ ਸੀ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਈ ਨਹੀਂ ਜਾ ਸਕਦੀ ਹੈ।


ਇਹ ਵੀ ਪੜ੍ਹੋ :  ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ


ਪੰਜਾਬ ਸਰਕਾਰ ਖਿਲਾਫ਼ ਮਨੀਸ਼ਾ ਗੁਲਾਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਹੀ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਉੱਚ ਅਦਾਲਤ ਦੀ ਦਖ਼ਲ ਨਾਲ ਕਮਿਸ਼ਨ ਦੀ ਮੁਖੀ ਦਾ ਅਹੁਦਾ ਬਹਾਲ ਹੋ ਗਿਆ ਸੀ। ਅੱਜ ਉਨ੍ਹਾਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

 

ਦੱਸ ਦੇਈਏ ਕਿ ਹੈ ਕਿ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖ਼ਤਮ ਹੋਣ ਦੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਵੱਲੋਂ ਬੀਤੇ ਦਿਨੀਂ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੇ ਹੱਕ 'ਚ ਫ਼ੈਸਲਾ ਸੁਣਾਇਆ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।