ਪੜਚੋਲ ਕਰੋ

Manisha Gulati: ਮਨੀਸ਼ਾ ਗੁਲਾਟੀ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ਼

HC rejects Manisha Gulati plea:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ।

Manisha Gulati News:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ (Punjab and Haryana High Court) ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਰਾਜ ਸਰਕਾਰ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਰ ਗੁਲਾਟੀ ਨੇ ਸਰਕਾਰੀ ਹੁਕਮਾਂ 'ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ 'ਤੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਇਸ ਤੋਂ ਪਹਿਲਾਂ ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਅਨੁਸਾਰ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਮਨੀਸ਼ਾ ਗੁਲਾਟੀ ਨੇ ਕਿਹਾ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਐਕਟ ਦੀ ਉਲੰਘਣਾ ਕਰਕੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਸੀ।

ਪਟੀਸ਼ਨਕਰਤਾ ਮਨੀਸ਼ਾ ਗੁਲਾਟੀ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਸੀ, ਉਸ ਤਹਿਤ ਉਸ ਨੂੰ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ 'ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ 15 ਫਰਵਰੀ ਨੂੰ ਹਾਈ ਕੋਰਟ ਨੂੰ Manisha Gulati ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਸੀ। ਇਸ 'ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਪਰ ਪੰਜਾਬ ਸਰਕਾਰ ਨੇ ਮੁੜ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਗੁਲਾਟੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਹੁਕਮਾਂ ਦੀ ਵੈਧਤਾ ਨੂੰ ਚੁਣੌਤੀ ਦਿੱਤੀ ਹੈ ਅਤੇ ਇਸ ਹੁਕਮ 'ਚ ਕਾਰਨ ਸਪੱਸ਼ਟ ਨਹੀਂ ਕੀਤਾ ਹੈ।

ਹੋਰ ਪੜ੍ਹੋ : Chandigarh News: ਚੰਡੀਗੜ੍ਹ ਵਿੱਚ ਮੁੜ ਕਰੋਨਾ ਦੀ ਐਂਟਰੀ, ਐਡਵਾਈਜ਼ਰੀ ਜਾਰੀ ਕਰਕੇ ਕੀਤਾ ਅਲਰਟ

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget