ਪੜਚੋਲ ਕਰੋ

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਮੀਟਿੰਗ, ਜਾਣੋ ਕੀ ਹੋਇਆ ਫ਼ੈਸਲਾ ?

ਦੇਸ਼-ਵਿਦੇਸ਼ ਦੇ ਲੋਕਾਂ ਨੂੰ ਭਾਰਤ ਸਰਕਾਰ ਪਾਸ ਈ-ਮੇਲ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਅਵਾਜ਼ ਉਠਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਕੌਮੀ ਮਾਮਲੇ ’ਤੇ ਕੋਈ ਵੀ ਉਲੀਕਿਆ ਪ੍ਰੋਗਰਾਮ ਬਿਨਾਂ ਕਿਸੇ ਨਿਜੀ ਅਤੇ ਸਿਆਸੀ ਲਾਭ ਦੇ ਹੋਵੇਗਾ

Chandigarh News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਚ ਕੌਮੀ ਅਤੇ ਮਨੁੱਖੀ ਦਰਦ ਰੱਖਣ ਵਾਲਿਆਂ ਦੀ ਇੱਕ ਵਿਸ਼ਾਲ ਮੀਟਿੰਗ ਜਲਦ ਹੀ ਕੀਤੀ ਜਾਵੇਗੀ, ਜਿਸ ਵਿੱਚ ਭਾਰਤ ਦੇ ਹਰ ਖਿੱਤੇ ਦੇ ਨਾਲ-ਨਾਲ ਵਿਦੇਸ਼ਾਂ ਵਿੱਚੋਂ ਵੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਵਿੱਚ ਇਕੱਲੇ ਸਿੱਖ ਨਹੀਂ ਸਗੋਂ ਕਿਸੇ ਵੀ ਧਰਮ ਨਾਲ ਸਬੰਧਤ ਲੋਕ ਸ਼ਾਮਲ ਹੋਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਹਾਜਰ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਨੇ ਗੰਭੀਰਤਾ ਨਾਲ ਆਪਣੇ ਵਿਚਾਰ ਦਿੱਤੇ ਹਨ, ਜਿਸ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਭਵਿੱਖ ਵਿੱਚ ਕਾਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਹੀ ਕੀਮਤੀ ਸੁਝਾਅ ਇਕੱਤਰਤਾ ਵਿੱਚ ਪ੍ਰਾਪਤ ਹੋਏ ਹਨ, ਜਿਸ ਦੀ ਸ਼੍ਰੋਮਣੀ ਕਮੇਟੀ ਪੜਚੋਲ ਕਰਕੇ ਅਗਲੀ ਰਣਨੀਤੀ ਦਾ ਇੱਕ ਦਸਤਾਵੇਜ ਤਿਆਰ ਕਰੇਗੀ। ਫਿਲਹਾਲ ਮੁੱਢਲੇ ਤੌਰ ’ਤੇ ਕੁਝ ਪ੍ਰੋਗਰਾਮ ਉਲੀਕਣ ਦੀ ਸਹਿਮਤੀ ਬਣੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੇ ਵਿਚਾਰਾਂ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਤੁਰੰਤ ਪ੍ਰਭਾਵ ਤੋਂ ਕੌਮੀ ਦਰਦ ਰੱਖਣ ਵਾਲਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਅਵਾਜ਼ ਚੁੱਕਣ ਵਾਲਿਆਂ ਨਾਲ ਰਾਬਤਾ ਕਾਇਮ ਕਰੇਗੀ। ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਾਂ ਤਹਿਤ ਇੱਕ ਸਰਗਰਮ ਪ੍ਰਚਾਰ ਲਹਿਰ ਵੀ ਅਰੰਭੀ ਜਾਵੇਗੀ, ਜਿਸ ਵਿੱਚ ਦੁਨੀਆ ਅਤੇ ਸਰਕਾਰਾਂ ਨੂੰ ਇਹ ਦੱਸਿਆ ਜਾਵੇਗਾ ਕਿ ਸਿੱਖ ਬੰਦੀ ਕੋਈ ਪੇਸ਼ੇਵਰ ਅਪਰਾਧੀ ਨਹੀਂ ਸਨ, ਸਗੋਂ ਇਨ੍ਹਾਂ ਨੇ ਕੌਮ ’ਤੇ ਜੁਲਮ ਵਿਰੁੱਧ ਭਾਵਨਾਵਾਂ ਦੇ ਵਹਿਣ ਵਿੱਚ ਵਹਿ ਕੇ ਕਦਮ ਚੁੱਕੇ ਸਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਹਰ ਮੰਚ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਬਹੁ-ਭਾਸ਼ਾਈ ਡਾਕੂਮੈਂਟਰੀਆਂ ਤਿਆਰ ਕਰਕੇ ਪ੍ਰਸਾਰਿਤ ਕੀਤੀਆਂ ਜਾਣਗੀਆਂ, ਤਾਂ ਜੋ ਪੂਰੇ ਵਿਸ਼ਵ ਦੇ ਲੋਕਾਂ ਨੂੰ ਪਤਾ ਲਗ ਸਕੇ ਕਿ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਭਾਰਤ ਅੰਦਰ ਕਿਵੇਂ ਉਲੰਘਣ ਹੋ ਰਿਹਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਕੇਸਾਂ ਦਾ ਇੱਕ ਖਰੜਾ ਤਿਆਰ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਫਾਂਸੀ ਜਾਂ ਉਮਰ ਕੈਦ ਦੀਆਂ ਸਜ਼ਾਵਾਂ ਵਾਲੇ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋਈ ਹੈ। ਇਹ ਜਾਣਕਾਰੀ ਇਕੱਠੀ ਕਰਕੇ ਸਰਕਾਰਾਂ, ਮਾਨਯੋਗ ਅਦਾਲਤਾਂ ਅਤੇ ਮਨੁੱਖੀ ਅਧਿਕਾਰਾਂ ਲਈ ਕਾਰਜਸ਼ੀਲ ਸੰਸਥਾਵਾਂ ਨੂੰ ਦੱਸਿਆ ਜਾਵੇਗਾ ਕਿ ਕਿਵੇਂ ਸਿੱਖਾਂ ਨਾਲ ਵਿਤਕਰਾ ਵਖਰੇਵਾਂ ਕਰਦਿਆਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਤਿੰਨ-ਤਿੰਨ ਦਹਾਕਿਆਂ ਤੋਂ ਨਜ਼ਰਬੰਦ ਰੱਖਿਆ ਹੋਇਆ ਹੈ। ਇਸ ਕਾਰਜ ਲਈ ਸੀਨੀਅਰ ਵਕੀਲਾਂ ਅਤੇ ਦੇਸ਼ ਭਰ ਵਿੱਚ ਮਾਨਵੀ ਹਿੱਤਾਂ ਦੀ ਰਖਵਾਲੀ ਕਰਨ ਵਾਲੇ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ। 

ਇਸ ਦੇ ਨਾਲ ਹੀ ਦੇਸ਼-ਵਿਦੇਸ਼ ਦੇ ਲੋਕਾਂ ਨੂੰ ਭਾਰਤ ਸਰਕਾਰ ਪਾਸ ਈ-ਮੇਲ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਅਵਾਜ਼ ਉਠਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਕੌਮੀ ਮਾਮਲੇ ’ਤੇ ਕੋਈ ਵੀ ਉਲੀਕਿਆ ਪ੍ਰੋਗਰਾਮ ਬਿਨਾਂ ਕਿਸੇ ਨਿਜੀ ਅਤੇ ਸਿਆਸੀ ਲਾਭ ਦੇ ਹੋਵੇਗਾ ਅਤੇ ਇਸ ਵਿੱਚ ਇਮਾਨਦਾਰੀ ਨਾਲ ਯਤਨ ਕਰਨ ਵਾਲੇ ਹਰ ਇੱਕ ਦਾ ਸਤਕਾਰ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਵਿਚਾਰ-ਵਟਾਂਦਰੇ ਲਈ ਜਲਦ ਹੀ ਜੇਲ੍ਹ ਵਿੱਚ ਮੁਲਾਕਾਤ ਕਰਨ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਹਰ ਬੰਦੀ ਸਿੰਘ ਨੇ ਆਪਣੇ ਨਿਜ ਲਈ ਨਹੀਂ ਸਗੋਂ ਕੌਮ ਲਈ ਸੰਘਰਸ਼ ਕੀਤਾ ਹੈ, ਜਿਸ ਨੂੰ ਵੇਖਦਿਆਂ ਇਨ੍ਹਾਂ ਦੇ ਨਾਲ ਹੈ। ਇਕੱਤਰਤਾ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਹਾਜਰ ਸਖ਼ਸ਼ੀਅਤਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਉੱਥੇ ਹੀ ਕੁਝ ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਵੱਲੋਂ ਲਿਖਤੀ ਤੌਰ ’ਤੇ ਵੀ ਆਪਣੇ ਸੁਝਾਅ ਭੇਜੇ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget