Chandigarh News: ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਇਨ੍ਹੀਂ ਦਿਨੀਂ ਕਾਫ਼ੀ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਦੌਰਾਨ ਹੁਣ ਵਿਧਾਇਕ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਚੰਡੀਗੜ੍ਹ ਟਰੈਫਿਕ ਪੁਲਿਸ ਨੂੰ ਬਦਤਮੀਜ਼ੀ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਸ਼ਰੇਆਮ ਗਾਲ੍ਹਾਂ ਵੀ ਕੱਢੀਆਂ ਗਈਆਂ ਹਨ।


ਇਸ ਵੀਡੀਓ ਨੂੰ ਕਾਂਗਰਸ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦਾ ਇੱਕ ਹੋਰ ਅਪਮਾਨਜਨਕ ਵਤੀਰਾ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਚੰਡੀਗੜ੍ਹ ਪੁਲਿਸ ਦੇ ਇੱਕ ਪੁਲਿਸ ਮੁਲਾਜ਼ਮ ਨਾਲ ਦੁਰਵਿਵਹਾਰ ਕਰਦੇ ਹੋਏ ਨਜ਼ਰ ਆਏ ਹਨ। 






ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿਉਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਅਤੇ ਐਸਐਸਪੀ ਚੰਡੀਗੜ੍ਹ ਅਜਿਹੇ ਬਦਮਾਸ਼ ਸਿਆਸਤਦਾਨਾਂ ਵਿਰੁੱਧ ਐਫਆਈਆਰ ਦਰਜ ਕਰਨ ਤੋਂ ਟਾਲਾ ਵੱਟ ਰਹੇ ਹਨ? 


ਇਸ ਮੌਕੇ ਖਹਿਰਾ ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇ ਅਧਿਕਾਰੀ ਆਪਣੀ ਇੱਜ਼ਤ ਦੀ ਰਾਖੀ ਨਹੀਂ ਕਰ ਸਕਦੇ ਤਾਂ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਿਉਂ ਕਰਨਗੇ? ਮੈਂ ਉਸ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕਰਦਾ ਹਾਂ


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ  ਐਮਐਲਏ ਅਮੋਲਕ ਸਿੰਘ ਨੇ ਪਾਵਰਕਾਮ ਦੇ ਦਫ਼ਤਰ ਵਿੱਚ ਛਾਪੇ ਮਾਰ ਕੇ ਰਿਸ਼ਵਤ ਲੈਂਦੇ ਇੱਕ ਮੁਲਾਜ਼ਮ ਨੂੰ ਰੰਗੇ ਹੱਥੀ ਫੜ ਕੇ ਜੈਤੋ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਇਸ ਗੱਲ ਦੀ ਬਹੁਤ ਚਰਚਾ ਤੇ ਸ਼ਲਾਘਾ ਵੀ ਹੋਈ ਸੀ ਪਰ ਹੁਣ ਜੋ ਵੀਡੀਓ ਸਾਹਮਣੇ ਆਈ ਹੈ ਉਸ ਨੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।