Chandigarh News: ਕੌਮੀ ਇਨਸਾਫ਼ ਮੋਰਚਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੀ ਮੰਗ ਕਰਦਿਆਂ ਹੋਇਆਂ ਪੰਜਾਬ ਦੇ ਗਵਰਨਰ ਹਾਊਸ ਵੱਲ ਕੂਚ ਕਰ ਰਹੇ ਹਨ। ਮੋਰਚੇ ਦੇ ਮੈਂਬਰ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ 'ਤੇ ਮੋਹਾਲੀ ਦੇ ਵੀਆਈਪੀ ਚੌਕ 'ਤੇ ਇਕੱਠੇ ਹੋ ਰਹੇ ਹਨ।

Continues below advertisement

ਉੱਧਰ, ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਨੂੰ ਹਿਰਾਸਤ ਵਿੱਚ ਲੈ ਲਿਆ, ਜੋ ਰਾਜਪਾਲ ਭਵਨ ਦੇ ਨੇੜੇ ਪਹੁੰਚੇ ਸਨ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਨੇ ਚੰਡੀਗੜ੍ਹ ਨੂੰ ਜਾਣ ਵਾਲੀਆਂ ਜ਼ਿਆਦਾਤਰ ਸੜਕਾਂ 'ਤੇ ਬੈਰੀਕੇਡ ਲਗਾ ਦਿੱਤੇ ਹਨ, ਜਿਸ ਨਾਲ ਸ਼ਹਿਰ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

Continues below advertisement