Lok Sabha Elections: 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਮਿਲੇਗੀ ਇਹ ਸਹੂਲਤ, ਜ਼ਰੂਰ ਪੜ੍ਹ ਲਓ ਇਹ ਖਬਰ
Vote-from-home for 85 and above: Mohali News: ਮੋਹਾਲੀ ਵਿੱਚ ਇਸ ਵਾਰ 18 ਸਾਲ ਤੋਂ ਲੈ ਕੇ 120 ਸਾਲ ਤੋਂ ਵੱਧ ਉਮਰ ਦੇ ਵੋਟਰ ਲੋਕ ਸਭਾ ਚੋਣਾਂ ਵਿੱਚ ਵੋਟ ਕਰ ਸਕਣਗੇ। ਇੱਥੇ 414379
Vote-from-home for 85 and above: Mohali News: ਮੋਹਾਲੀ ਵਿੱਚ ਇਸ ਵਾਰ 18 ਸਾਲ ਤੋਂ ਲੈ ਕੇ 120 ਸਾਲ ਤੋਂ ਵੱਧ ਉਮਰ ਦੇ ਵੋਟਰ ਲੋਕ ਸਭਾ ਚੋਣਾਂ ਵਿੱਚ ਵੋਟ ਕਰ ਸਕਣਗੇ। ਇੱਥੇ 414379 ਪੁਰਸ਼ ਵੋਟਰ ਹਨ, ਜਦਕਿ 376298 ਮਹਿਲਾ ਵੋਟਰ ਹਨ। 36 ਥਰਡ ਜੈਂਡਰ ਵੋਟਰ ਵੀ ਸ਼ਾਮਲ ਹਨ। 120 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਵੋਟਰ ਸ਼ਾਮਲ ਹਨ। ਇਸ ਦੇ ਨਾਲ ਹੀ 110 ਸਾਲ ਤੋਂ 119 ਸਾਲ ਵਿਚਾਲੇ ਤਿੰਨ ਪੁਰਸ਼ ਅਤੇ ਤਿੰਨ ਮਹਿਲਾ ਵੋਟਰ ਇਸ ਵਾਰ ਵੋਟਿੰਗ ਵਿੱਚ ਹਿੱਸਾ ਲੈਣਗੇ।
85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਹੀ ਮਿਲੇਗੀ ਸਹੂਲਤ
ਜ਼ਿਲ੍ਹਾ ਚੋਣ ਦਫ਼ਤਰ ਅਨੁਸਾਰ, 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਲਈ ਚੋਣਾਂ ਨਾਲ ਜੁੜੇ ਕਰਮਚਾਰੀ ਘਰ-ਘਰ ਜਾ ਕੇ ਵੋਟਿੰਗ ਕਰਵਾਉਣਗੇ। ਅਜਿਹੇ 'ਚ ਮੋਹਾਲੀ 'ਚ 80 ਤੋਂ 89 ਸਾਲ ਦੀ ਉਮਰ ਦੇ 1386 ਵੋਟਰ ਹਨ। ਇਨ੍ਹਾਂ ਵਿੱਚੋਂ 7034 ਪੁਰਸ਼ ਅਤੇ 652 ਮਹਿਲਾ ਵੋਟਰ ਹਨ। ਕੁੱਲ 2018 ਵੋਟਰ 90 ਸਾਲ ਤੋਂ 99 ਸਾਲ ਦੇ ਵਿਚਕਾਰ ਹਨ। ਇਨ੍ਹਾਂ ਵਿੱਚੋਂ 1046 ਪੁਰਸ਼ ਅਤੇ 972 ਮਹਿਲਾ ਵੋਟਰ ਸ਼ਾਮਲ ਹਨ। ਇਸੇ ਤਰ੍ਹਾਂ 100 ਤੋਂ 109 ਸਾਲ ਵਿਚਾਲੇ 67 ਪੁਰਸ਼ ਅਤੇ 75 ਮਹਿਲਾ ਵੋਟਰ ਸ਼ਾਮਲ ਹਨ।
ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ
ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਟੀਮਾਂ ਬਣਾ ਕੇ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ। ਇਸ ਵਿੱਚ ਕੁੱਲ 9 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇੱਕ ਟੀਮ ਵਿੱਚ ਵੱਖ-ਵੱਖ ਵਿਭਾਗਾਂ ਦੇ ਚਾਰ ਵਿਅਕਤੀਆਂ ਦੀ ਡਿਊਟੀ ਲਗਾਈ ਗਈ ਹੈ। ਚੌਕਸੀ ਅਤੇ ਸੁਰੱਖਿਆ ਨੂੰ ਲੈ ਕੇ ਉਹ ਚੌਵੀ ਘੰਟੇ ਸੁਰੱਖਿਆ 'ਤੇ ਨਜ਼ਰ ਰੱਖਣਗੇ ਅਤੇ ਪੋਲਿੰਗ ਬੂਥਾਂ ਦੀ ਲਗਾਤਾਰ ਚੈਕਿੰਗ ਕਰਦੇ ਰਹਿਣਗੇ।
ਇਸ ਵਿੱਚ ਬਿਜਲੀ ਪ੍ਰਬੰਧਨ ਲਈ ਗਮਾਡਾ ਅਧਿਕਾਰੀਆਂ, ਸਿਖਲਾਈ ਪ੍ਰਬੰਧਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ, ਮਟੀਰੀਅਲ ਪ੍ਰਬੰਧਨ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਟਰਾਂਸਪੋਰਟ ਪ੍ਰਬੰਧਨ ਲਈ ਆਰ.ਟੀ.ਓ ਦੀ ਡਿਊਟੀ ਲਗਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।