Mohali News: ਅਮਰੀਕਾ ਤੋਂ ਬੁਰੀ ਖਬਰ! ਹਾਰਟ ਅਟੈਕ ਨਾਲ ਇੱਕ ਹੋਰ ਨੌਜਵਾਨ ਦੀ ਮੌਤ
ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਮੁਹਾਲੀ ਜ਼ਿਲ੍ਹੇ ਦੇ ਕਸਬਾ ਖਰੜ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
Mohali News: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਮੁਹਾਲੀ ਜ਼ਿਲ੍ਹੇ ਦੇ ਕਸਬਾ ਖਰੜ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸ ਦੀ ਲਾਸ਼ ਖਰੜ ਸਥਿਤ ਉਸ ਦੇ ਘਰ ਲਿਆਂਦੀ ਗਈ ਹੈ। ਲਾਸ਼ ਘਰ ਪਹੁੰਚਦੇ ਹੀ ਪੂਰੇ ਘਰ 'ਚ ਮਾਤਮ ਦਾ ਮਾਹੌਲ ਬਣ ਗਿਆ। ਵਿਦੇਸ਼ਾਂ ਵਿੱਚ ਲਗਾਤਾਰ ਪੰਜਾਬੀ ਨੌਜਵਾਨਾਂ ਦੀਆਂ ਹਾਰਟ ਅਟੈਕ ਨਾਲ ਮੌਤਾਂ ਹੋ ਰਹੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਤਰਨਦੀਪ ਸਿੰਘ ਕਰੀਬ ਦ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਉਹ ਸਟੱਡੀ ਵੀਜ਼ੇ 'ਤੇ ਅਮਰੀਕਾ ਗਿਆ ਸੀ ਤੇ ਆਪਣੇ ਮਾਮੇ ਕੋਲ ਰਹਿ ਰਿਹਾ ਸੀ। ਤਰਨਦੀਪ ਸਿੰਘ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਸ ਨੂੰ ਪਹਿਲਾਂ ਕਦੇ ਵੀ ਇਸ ਤਰ੍ਹਾਂ ਦੀ ਦਿਲ ਦੀ ਬਿਮਾਰੀ ਨਹੀਂ ਸੀ।
ਮ੍ਰਿਤਕ ਤਰਨਦੀਪ ਸਿੰਘ ਦੇ ਪਿਤਾ ਚਤਰ ਸਿੰਘ ਨੇ ਦੱਸਿਆ ਕਿ ਉਸ ਨੇ ਕੁਝ ਮਹੀਨਿਆਂ ਬਾਅਦ ਘਰ ਪਰਤਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਲਾਸ਼ ਘਰ ਪਹੁੰਚ ਗਈ। ਇਸ ਕਾਰਨ ਪੂਰੇ ਘਰ ਵਿੱਚ ਸੋਗ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਅਜਿਹਾ ਹੋ ਸਕਦਾ ਹੈ। ਪਰਿਵਾਰ ਵਿੱਚ ਉਸ ਦੀ ਇੱਕ ਭੈਣ ਹੈ। ਕੁਝ ਸਮੇਂ ਬਾਅਦ ਉਸ ਦਾ ਵਿਆਹ ਹੋਣਾ ਸੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਉਸ ਨੇ ਪੜ੍ਹਾਈ ਦੇ ਨਾਲ-ਨਾਲ ਅਮਰੀਕਾ ਵਿੱਚ ਪਾਰਟ ਟਾਈਮ ਕੰਮ ਵੀ ਕੀਤਾ ਤਾਂ ਜੋ ਉਸ ਦੀ ਭੈਣ ਦਾ ਵਿਆਹ ਹੋ ਸਕੇ।
ਪਰਿਵਾਰ ਮੁਤਾਬਕ ਕਮਾਈ ਕਰਨ ਲਈ ਹੀ ਉਹ ਅਮਰੀਕਾ ਗਿਆ ਸੀ ਪਰ ਹੁਣ ਉਸ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਪਰਿਵਾਰ ਦਾ ਇਕਲੌਤਾ ਕਮਾਊ ਪੁੱਤਰ ਨਹੀਂ ਰਿਹਾ। ਇਹ ਖਬਰ ਸੁਣ ਕੇ ਮ੍ਰਿਤਕ ਦੀ ਮਾਂ ਬਿਮਾਰ ਹੈ। ਉਸ ਦੀ ਭੈਣ ਦਾ ਵੀ ਰੋ-ਰੋ ਬੁਰੀ ਹਾਲਤ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।